ਪੰਜਾਬ ਦੇ ਲੁਧਿਆਣੇ ਜਿਲ੍ਹੇ ਦੇ ਖੰਨਾ ਵਿੱਚ ਇੱਕ ਤੇਜ਼ ਸਪੀਡ ਕਾਰ ਡਰਾਈਵਰ ਨੇ ਸੜਕ ਕਿਨਾਰੇ ਬੈਂਚ ਉੱਤੇ ਬੈਠੇ ਤਿੰਨ ਨੌਜਵਾਨਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ ਇਕ ਦੀ ਮੌਕੇ ਉਤੇ ਹੀ ਮੌ-ਤ ਹੋ ਗਈ, ਜਦੋਂ ਕਿ 2 ਗੰਭੀਰ ਹਾਲ ਵਿਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ ਪਰ ਇੱਥੇ ਦੂਜੇ ਨੌਜਵਾਨ ਨੇ ਵੀ ਦਮ ਤੋੜ ਦਿੱਤਾ।
ਇਨ੍ਹਾਂ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਅਤੇ ਤਰੁਨਦੀਪ ਸਿੰਘ ਦੇ ਰੂਪ ਵਜੋਂ ਹੋਈ ਹੈ। ਜ਼ਖਮੀ ਹੋਏ ਤੀਜੇ ਨੌਜਵਾਨ ਮਾਲਵਿੰਦਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਇੰਨਾ ਦਰਦ-ਨਾਕ ਸੀ ਕਿ ਨੌਜਵਾਨਾਂ ਨੂੰ ਦਰੜਣ ਤੋਂ ਬਾਅਦ ਕਾਰ ਨੇ ਦਰਖਤ, ਘਰ ਦੀ ਕੰਧ ਅਤੇ ਦੁਕਾਨ ਦਾ ਸ਼ਟਰ ਤੱਕ ਤੋੜ ਦਿੱਤਾ। ਇਹ ਸਭ ਦੇਖ ਕੇ ਮੌਕੇ ਤੇ ਲੋਕਾਂ ਵਿਚ ਹਾਹਾ-ਕਾਰ ਮੱਚ ਗਈ।
ਇਸ ਹਾਦਸੇ ਵਿਚ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਵੱਡੇ ਭਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਤਿੰਨੋਂ ਨੌਜਵਾਨ ਸੜਕ ਕਿਨਾਰੇ ਬੈਂਚ ਉਤੇ ਬੈਠੇ ਸਨ। ਇਸ ਦੌਰਾਨ ਨਸ਼ੇ ਨਾਲ ਰੱਜੇ (ਸ਼ਰਾਬੀ) ਇੱਕ ਕਾਰ ਡਰਾਈਵਰ ਉਨ੍ਹਾਂ ਦੇ ਉੱਪਰ ਆਪਣੀ ਕਾਰ ਚੜ੍ਹਾ ਦਿੱਤੀ। ਇਸ ਹਾਦਸੇ ਦੌਰਾਨ ਕਾਰ ਡਰਾਈਵਰ ਦੇ ਵੀ ਸੱਟਾਂ ਲੱਗੀਆਂ ਹਨ। ਡਾਕਟਰਾਂ ਨੇ ਜ਼ਖਮੀ ਕਾਰ ਡਰਾਈਵਰ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ।
ਇਸ ਮਾਮਲੇ ਸਬੰਧੀ ਡੀ. ਐਸ. ਪੀ. ਕਰਨੈਲ ਸਿੰਘ ਨੇ ਦੱਸਿਆ ਕਿ ਹਾਦਸਾ-ਗ੍ਰਸਤ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਜ਼ਖਮੀ ਦੇ ਹੋਸ਼ ਵਿਚ ਆਉਣ ਤੋਂ ਬਾਅਦ ਬਿਆਨ ਦਰਜ ਕੀਤੇ ਜਾਣਗੇ। ਮ੍ਰਿਤਕ ਗੁਰਪ੍ਰੀਤ ਸਿੰਘ ਅਤੇ ਤਰੁਣਦੀਪ ਸਿੰਘ ਦੀਆਂ ਦੇਹਾਂ ਨੂੰ ਸਿਵਲ ਹਸਪਤਾਲ ਵਿੱਚ ਪੋਸਟ ਮਾਰਟਮ ਦੇ ਲਈ ਰਖਵਾਇਆ ਗਿਆ ਹੈ।