ਘਰ ਚ ਕਲੇਸ਼ ਖਤਮ ਕਰਨ ਦਾ ਜਾਪ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਇਹ ਕਥਾ ਜਰੂਰ ਸੁਣੋ ਜੀ ਸਾਰੇ ।।*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।* *ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥

ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥*
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩

Leave a comment

Your email address will not be published. Required fields are marked *