ਕੱਲ੍ਹ ਤੋਂ ਔਰਤਾਂ ਨੂੰ 2000 ਰੁ ਮਹੀਨਾ….

ਕੱਲ੍ਹ ਤੋਂ ਔਰਤਾਂ ਨੂੰ 2000 ਰੁਪਏ ਮਹੀਨਾ ਸਕੀਮ ਦੀ ਹੋਵੇਗੀ ਸ਼ੁਰੂਆਤ, ਚੌਥੀ ਗਰੰਟੀ ਪੂਰੀ ਕਰੇਗੀ ਸਰਕਾਰ…ਅਧਿਕਾਰੀਆਂ ਨੇ ਦੱਸਿਆ ਕਿ ‘ਗ੍ਰਹਿ ਲਕਸ਼ਮੀ’ ਯੋਜਨਾ ਲਈ ਲਗਭਗ 1.08 ਕਰੋੜ ਸੰਭਾਵੀ ਲਾਭਪਾਤਰੀਆਂ ਨੇ ਨਾਮ ਦਰਜ ਕਰਵਾਇਆ ਹੈ। ਇਹ ਸਕੀਮ ਮਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਤੋਂ ਹਟਾਉਣ ਲਈ ਚੋਣਾਂ ਤੋਂ ਪਹਿਲਾਂ ਕਾਂਗਰਸ ਦੀਆਂ 5 ‘ਚੋਣ ਗਾਰੰਟੀਆਂ’ ਵਿੱਚੋਂ ਇੱਕ ਹੈ।

ਕਰਨਾਟਕ ਸਰਕਾਰ ਪੰਜ ਚੋਣਾਵੀ ਗਰੰਟੀਆਂ ਵਿਚੋਂ ਬੁੱਧਵਾਰ ਤੋਂ ਆਪਣੀ ਚੌਥੀ ਗਾਰੰਟੀ ‘ਗ੍ਰੁਹਿ ਲਕਸ਼ਮੀ ਯੋਜਨਾ’ (Gruha Laxmi Yojana) ਸ਼ੁਰੂ ਕਰਨ ਜਾ ਰਹੀ ਹੈ। ਮੈਸੂਰ ਵਿੱਚ ਭਲਕ ਤੋਂ ਇੱਕ ਕਰੋੜ ਤੋਂ ਵੱਧ ਔਰਤਾਂ ਨੂੰ 2,000 ਰੁਪਏ ਦੀ ਮਾਸਿਕ ਵਿੱਤੀ ਸਹਾਇਤਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਪ੍ਰਧਾਨ ਐੱਮ. ਮਲਿਕਾਰਜੁਨ ਖੜਗੇ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ‘ਗ੍ਰਹਿ ਲਕਸ਼ਮੀ’ ਯੋਜਨਾ ਲਈ ਲਗਭਗ 1.08 ਕਰੋੜ ਸੰਭਾਵੀ ਲਾਭਪਾਤਰੀਆਂ ਨੇ ਨਾਮ ਦਰਜ ਕਰਵਾਇਆ ਹੈ। ਇਹ ਸਕੀਮ ਮਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਤੋਂ ਹਟਾਉਣ ਲਈ ਚੋਣਾਂ ਤੋਂ ਪਹਿਲਾਂ ਕਾਂਗਰਸ ਦੀਆਂ 5 ‘ਚੋਣ ਗਾਰੰਟੀਆਂ’ ਵਿੱਚੋਂ ਇੱਕ ਹੈ।ਮੁੱਖ ਮੰਤਰੀ ਸਿੱਧਰਮਈਆ ਨੇ ਸੋਮਵਾਰ ਨੂੰ ਮੈਸੂਰ ‘ਚ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸਮਾਗਮ ‘ਚ ਲਗਭਗ ਇਕ ਲੱਖ ਲੋਕ ਸ਼ਾਮਲ ਹੋਣਗੇ।ਜਿੱਥੇ ਖੜਗੇ ਇਸ ਯੋਜਨਾ ਦੀ ਸ਼ੁਰੂਆਤ ਕਰਨਗੇ, ਜਦਕਿ ਉਹ ਸਮਾਗਮ ਦੀ ਪ੍ਰਧਾਨਗੀ ਕਰਨਗੇ ਅਤੇ ਰਾਹੁਲ ਗਾਂਧੀ ਵੀ ਮੌਜੂਦ ਹੋਣਗੇ।

ਸਿੱਧਰਮਈਆ ਨੇ ਪਿਛਲੇ ਹਫਤੇ ਕਿਹਾ ਸੀ ਕਿ ਸਰਕਾਰ 1.08 ਕਰੋੜ ਔਰਤਾਂ ਦੇ ਬੈਂਕ ਖਾਤਿਆਂ ‘ਚ ਸਿੱਧੇ ਤੌਰ ‘ਤੇ 2,000 ਰੁਪਏ ਮਹੀਨਾ ਟਰਾਂਸਫਰ ਕਰੇਗੀ।ਉਨ੍ਹਾਂ ਕਿਹਾ ਕਿ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ‘ਗ੍ਰਹਿ ਲਕਸ਼ਮੀ’ ਪ੍ਰੋਗਰਾਮ ਤਹਿਤ 17,500 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਸਰਕਾਰੀ ਪ੍ਰੋਗਰਾਮ ਹੈ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਖੜਗੇ ਅਤੇ ਲੋਕ ਸਭਾ ਮੈਂਬਰ ਹੋਣ ਦੇ ਨਾਤੇ ਰਾਹੁਲ ਗਾਂਧੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਹ ਪਾਰਟੀ ਦਾ ਪ੍ਰੋਗਰਾਮ ਨਹੀਂ ਹੈ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ 3 ਚੋਣ ਵਾਅਦਿਆਂ ਨੂੰ ਲਾਗੂ ਕਰ ਚੁੱਕੀ ਹੈ ਅਤੇ ‘ਗ੍ਰਹਿ ਲਕਸ਼ਮੀ’ ਯੋਜਨਾ ਇਸ ਤਹਿਤ ਚੌਥੀ ਯੋਜਨਾ ਹੈ।

Leave a comment

Your email address will not be published. Required fields are marked *