ਰਸੋਈ ਗੈਸ ’ਚ 200 ਰੁਪਏ ਸਸਤਾ…

ਮੋਦੀ ਸਰਕਾਰ ਨੇ ਰਸੋਈ ਗੈਸ ’ਚ 200 ਰੁਪਏ ਸਸਤਾ ਕਰ ਕੇ ਰੱਖੜੀ ਦਾ ਦਿੱਤਾ ਤੋਹਫ਼ਾ : ਚੁਘ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ’ਚ 200 ਰੁਪਏ ਪ੍ਰਤੀ ਸਿਲੰਡਰ ਦੀ ਕਟੌਤੀ ਕੀਤੀ ਹੈ। ਉਨ੍ਹਾਂ ਨੇ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕੀਤਾ ਹੈ।

ਚੁਘ ਨੇ ਮੀਡੀਆ ਨਾਲ ਗੱਲਬਾਤ ’ਚ ਕਿਹਾ ਕਿ ਮੋਦੀ ਸਰਕਾਰ ਨੂੰ ਦੇਸ਼ ਦੇ ਹਰ ਇੱਕ ਵਰਗ ਦੀ ਚਿੰਤਾ ਹੈ ਅਤੇ ਗੈਸ ਦੀਆਂ ਕੀਮਤਾਂ ’ਚ ਇਸ ਵੱਡੀ ਕਟੌਤੀ ਨਾਲ ਖ਼ਾਸ ਤੌਰ ’ਤੇ ਮੱਧ ਵਰਗ ਅਤੇ ਦੇਸ਼ ਦੀਆਂ ਭੈਣਾਂ ਨੂੰ ਵੱਡਾ ਲਾਭ ਪਹੁੰਚੇਗਾ। ਕੌਮੀ ਭਾਜਪਾ ਨੇਤਾ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਉੱਜਵਲਾ ਯੋਜਨਾ ਅਧੀਨ ਮਿਲਣ ਵਾਲੇ ਗੈਸ ਸਿਲੰਡਰ ਦੀ ਕੁਲ ਸਬਸਿਡੀ ਹੁਣ 400 ਹੋ ਜਾਵੇਗੀ। ਇਸ ਨਾਲ ਬਦਲਦੇ ਸੰਸਾਰਿਕ ਸਮੀਕਰਨ ਕਾਰਣ ਵਧੀ ਮਹਿੰਗਾਈ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਇਸਦੇ ਨਾਲ ਹੀ ਕੈਬਨਿਟ ਨੇ 75 ਲੱਖ ਨਵੇਂ ਉੱਜਵਲਾ ਕਨੈਕਸ਼ਨ ਨੂੰ ਵੀ ਮਨਜ਼ੂਰੀ ਦਿੱਤੀ ਹੈ ਜਿਸ ਨਾਲ ਗਰੀਬ ਅਤੇ ਜ਼ਰੂਰਤਮੰਦ ਮਾਂਵਾਂ ਨੂੰ ਧੂੰਏਂ ਤੋਂ ਮੁਕਤੀ ਮਿਲੇਗੀ।

ਚੁਘ ਨੇ ਦੱਸਿਆ ਕਿ ਮੋਦੀ ਸਰਕਾਰ ਹਰ ਇੱਕ ਵਰਗ ਦੀ ਭਲਾਈ ਨੂੰ ਲੈ ਕੇ ਪ੍ਰਤੀਬਧ ਹੈ।10 ਕਰੋੜ ਪਰਿਵਾਰਾਂ ਲਈ ਗੈਸ ਦੀਆਂ ਕੀਮਤਾਂ ’ਚ ਰਾਹਤ ਤੋਂ ਸਾਫ਼ ਵਿਖਾਈ ਦਿੰਦਾ ਹੈ ਕਿ ਕੇਂਦਰ ਸਰਕਾਰ ਨੂੰ ਆਮ ਜਨਤਾ ਦੀ ਰਸੋਈ ਦੀ ਚਿੰਤਾ ਹੈ। ਸੀਨੀਅਰ ਭਾਜਪਾ ਨੇਤਾ ਨੇ ਕਿਹਾ ਕਿ ਅਜੋਕੇ ਸਮੇਂ ’ਚ ਪੂਰੀ ਦੁਨੀਆਂ ’ਚ ਮੰਹਿਗਾਈ ਨਾਲ ਵੱਡੇ-ਵੱਡੇ ਦੇਸ਼ਾਂ ਦੀ ਮਾਲੀ ਹਾਲਤ ਪ੍ਰਭਾਵਿਤ ਹੋਈ ਹੈ ਉਥੇ ਹੀ ਪ੍ਰਧਾਨ ਮੰਤਰੀ ਮੋਦੀ ਦੇ ਮਜ਼ਬੂਤ ਅਤੇ ਦੂਰਦਰਸ਼ੀ ਅਗਵਾਈ ਨਾਲ ਮਹਿੰਗਾਈ ਨੂੰ ਕਾਬੂ ਵੀ ਕੀਤਾ ਹੈ ਅਤੇ ਆਮ ਜਨਤਾ ਨੂੰ ਮੁੱਢਲੀਆਂ ਵਸਤਾਂ ’ਚ ਰਾਹਤ ਦੇਣ ਦੇ ਵੀ ਕਦਮ ਚੁੱਕੇ ਹਨ।

Leave a comment

Your email address will not be published. Required fields are marked *