ਚਉਪਹਿਰਾ ਸਾਹਿਬ ਦੀ ਤਾਕਤ ਜਰੂਰ ਸੁਣੋ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

Leave a comment

Your email address will not be published. Required fields are marked *