ਕੈਨੇਡਾ ਗਏ ਵਿਦਿਆਰਥੀਆਂ ਲਈ ਨਵੀਂ ਮੁਸੀਬਤ…..

ਕੈਨੇਡਾ ਵਿਚ ਪੜ੍ਹਨ ਗਏ 300 ਤੋਂ ਵੱਧ ਵਿਦਿਆਰਥੀਆਂ ਨੇ ਕਾਲਜਾਂ ਵੱਲੋਂ ਰਿਹਾਇਸ਼ ਮੁਹੱਈਆ ਨਾ ਕਰਵਾਉਣ ਦੇ ਰੋਸ ਵਜੋਂ ਸੰਘਰਸ਼ ਵਿੱਢ ਦਿੱਤਾ ਹੈ। ਇਨ੍ਹਾਂ ਵਿਚ ਬਹੁਤੇ ਪੰਜਾਬੀ ਹਨ। ਦੋਸ਼ ਹਨ ਕਿ ਦਾਖ਼ਲਾ ਪ੍ਰਕਿਰਿਆ ਦੌਰਾਨ ਕੀਤੇ ਵਾਅਦਿਆਂ ਦੇ ਬਾਵਜੂਦ ਇਹ ਕਾਲਜ ਰਿਹਾਇਸ਼ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੇ ਹਨ, ਜਿਸ ਕਾਰਨ ਕੈਂਪਸ ਦੇ ਬਾਹਰ ਧਰਨਾ ਦਿੱਤਾ ਗਿਆ।

ਕਾਲਜਾਂ ਵੱਲੋਂ ਰਿਹਾਇਸ਼ ਮੁਹੱਈਆ ਕਰਵਾਉਣ ਦੇ ਵਾਅਦੇ ਤੋਂ ਭੱਜਣ ਕਾਰਨ ਨੌਰਥ ਬੇਅ ਦੇ ਵਿਦਿਆਰਥੀਆਂ ਨੇ ਪੱਕਾ ਮੋਰਚਾ ਲਾ ਦਿੱਤਾ ਹੈ।ਸੈਂਕੜੇ ਅੰਤਰਰਾਸ਼ਟਰੀ ਵਿਦਿਆਰਥੀ ਨੌਰਥ ਬੇਅ ਦੇ ਕੈਨਾਡੋਰ ਕਾਲਜ ਅਤੇ ਨਿਪਸਿੰਗ ਯੂਨੀਵਰਸਿਟੀ ਪੜ੍ਹਨ ਆਏ ਹਨ।ਯੂਨੀਵਰਸਿਟੀ ਨੇ ਈਮੇਲ ਰਾਹੀਂ ਵਿਦਿਆਰਥੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਹ ਰਿਹਾਇਸ਼ ਮੁਹੱਈਆ ਕਰਵਾਉਣਗੇ, ਪਰ ਇੱਥੇ ਆਉਣ ਉਤੇ ਵਿਦਿਆਰਥੀਆਂ ਨੂੰ ਕਿਹਾ ਗਿਆ ਕਿ ਸਾਰੇ ਕਮਰੇ ਪਹਿਲਾਂ ਹੀ ਭਰ ਚੁੱਕੇ ਹਨ।

ਵਿਦਿਆਰਥੀ ਮੋਟਲਾਂ ਵਿੱਚ 140 ਡਾਲਰ ਤੋਂ ਲੈ ਕੇ 200 ਡਾਲਰ ਤੱਕ ਇੱਕ ਰਾਤ ਦਾ ਕਿਰਾਇਆ ਭਰਨ ਲਈ ਮਜਬੂਰ ਹਨ। ਇਹ ਰਿਹਾਇਸ਼ ਵੀ ਆਰਜ਼ੀ ਹੈ। ਜਿਹੜੇ ਵਿਦਿਆਰਥੀ ਬਰੈਂਪਟਨ ਤੋਂ ਟੈਕਸੀਆਂ ਰਾਹੀਂ ਰੋਜ਼ਾਨਾ ਆ ਜਾ ਰਹੇ ਹਨ ਉਹ ਪ੍ਰਤੀ ਵਿਅਕਤੀ 120 ਡਾਲਰ ਤੋਂ ਲੈ ਕੇ 140 ਡਾਲਰ ਤੱਕ ਭਾੜਾ ਦੇ ਰਹੇ ਹਨ।ਕੈਨਾਡੋਰ ਕਾਲਜ ਵਿੱਚ ਪੜ੍ਹਨ ਵਾਲੇ ਗੁਰਕੀਰਤ ਸਿੰਘ ਨੇ ਕਿਹਾ, “ਇਹ ਇਲ਼ਾਕਾ ਬਹੁਤ ਘੱਟ ਆਬਾਦੀ ਵਾਲਾ ਇੱਕ ਛੋਟਾ ਜਿਹਾ ਸ਼ਹਿਰ ਹੈ ਅਤੇ ਵਿਦਿਆਰਥੀ ਰਿਹਾਇਸ਼ ਲੱਭਣ ਲਈ ਸੰਘਰਸ਼ ਕਰ ਰਹੇ ਹਨ। ਮਾਲਕ ਮਨਮਰਜ਼ੀ ਦੇ ਰੇਟ ਵਸੂਲ ਰਹੇ ਹਨ।

ਲੁਧਿਆਣਾ ਦੀ ਰਹਿਣ ਵਾਲੀ ਹੈ ਇੱਕ ਹੋਰ ਵਿਦਿਆਰਥਣ ਜਸਪ੍ਰੀਤ ਕੌਰ ਨੇ ਕਿਹਾ, “ਮੈਂ ਪਿਛਲੇ ਕੁਝ ਮਹੀਨਿਆਂ ਤੋਂ ਸਥਾਈ ਰਿਹਾਇਸ਼ ਲਈ ਕੋਸ਼ਿਸ਼ ਕਰ ਰਹੀ ਹਾਂ। ਮੈਨੂੰ ਬਰੈਂਪਟਨ ਵਿੱਚ ਇੱਕ ਦੋਸਤ ਦੇ ਨਾਲ ਰਹਿਣਾ ਪਿਆ, ਨਤੀਜੇ ਵਜੋਂ ਉੱਤਰੀ ਖਾੜੀ ਵਿੱਚ ਰੋਜ਼ਾਨਾ ਆਉਣਾ-ਜਾਣਾ ਸੀ, ਜਿਸ ਵਿੱਚ ਮੈਨੂੰ ਜਨਤਕ ਟ੍ਰਾਂਸਪੋਰਟ ‘ਤੇ ਲਗਭਗ $100 ਦਾ ਖਰਚਾ ਆਉਂਦਾ ਸੀ।”


Posted

in

by

Tags:

Comments

Leave a Reply

Your email address will not be published. Required fields are marked *