28 ਸਤੰਬਰ ਨੂੰ ਇਸ ਜਿਲ੍ਹੇ ‘ਚ ਛੁੱਟੀ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸ੍ਰੀ ਸਿੱਧ ਬਾਬਾ ਸੋਢਲ ਦੇ ਮੇਲੇ ਮੌਕੇ 28 ਸਤੰਬਰ ਨੂੰ ਜ਼ਿਲ੍ਹੇ ’ਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ’ਚ ਡੀਸੀ ਨੇ ਕਿਹਾ ਹੈ ਕਿ ਸਾਲਾਨਾ ਮੇਲੇ ’ਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ, ਨਿਗਮਾਂ, ਬੋਰਡ, ਵਿੱਦਿਅਕ ਅਦਾਰਿਆ ਅਤੇ ਹੋਰ ਪੰਜਾਬ ਸਰਕਾਰ ਦੀਆ ਸੰਸਥਾਵਾਂ ’ਚ 28 ਸਤੰਬਰ ਨੂੰ ਲੋਕਲ ਛੁੱਟੀ ਕੀਤੀ ਜਾਂਦੀ ਹੈ।

ਸ਼੍ਰੀ ਸਿੱਧ ਬਾਬਾ ਸੋਢਲ ਦੇ ਸਾਲਾਨਾ ਮੇਲੇ ਦੇ ਸਬੰਧ ਵਿਚ ਜ਼ਿਲ੍ਹਾ ਜਲੰਧਰ ਵਿਖੇ 28 ਸਤੰਬਰ ਨੂੰ ਸਰਕਾਰੀ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਛੁੱਟੀ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਜ਼ਿਲ੍ਹਾ ਜਲੰਧਰ ਅਧੀਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਨਿਗਮਾਂ, ਬੋਰਡਾਂ, ਸਿੱਖਿਆ ਸੰਸਥਾਵਾਂ ਸਮੇਤ ਹੋਰਨਾਂ ਸੰਸਥਾਵਾਂ ਵਿਚ ਵੀ ਸਿੱਧ ਬਾਬਾ ਸੋਢਲ ਦੇ ਸਾਲਾਨਾ ਮੇਲੇ ਸਬੰਧੀ ਲੋਕਾਂ ਦੀ ਸ਼ਰਧਾ ਨੂੰ ਧਿਆਨ ਵਿਚ ਰੱਖਦਿਆਂ ਵੀਰਵਾਰ ਨੂੰ ਸਥਾਨਕ ਛੁੱਟੀ ਐਲਾਨੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਛੁੱਟੀ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਜ਼ਿਲ੍ਹਾ ਜਲੰਧਰ ਅਧੀਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਨਿਗਮਾਂ, ਬੋਰਡਾਂ, ਸਿੱਖਿਆ ਸੰਸਥਾਵਾਂ ਸਮੇਤ ਹੋਰਨਾਂ ਸੰਸਥਾਵਾਂ ਵਿਚ ਵੀ ਸਿੱਧ ਬਾਬਾ ਸੋਢਲ ਦੇ ਸਾਲਾਨਾ ਮੇਲੇ ਸਬੰਧੀ ਲੋਕਾਂ ਦੀ ਸ਼ਰਧਾ ਨੂੰ ਧਿਆਨ ਵਿਚ ਰੱਖਦਿਆਂ ਵੀਰਵਾਰ ਨੂੰ ਸਥਾਨਕ ਛੁੱਟੀ ਐਲਾਨੀ ਜਾਂਦੀ ਹੈ।

ਵਰਣਨਯੋਗ ਹੈ ਕਿ ਸੋਢਲ ਮੇਲੇ ਦੌਰਾਨ ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਆਪਣੀਆਂ ਮਨੋਕਾਮਨਾਵਾਂ ਨੂੰ ਲੈ ਕੇ ਬਾਬਾ ਜੀ ਦੇ ਦਰਸ਼ਨ ਕਰਨ ਆਉਂਦੇ ਹਨ। ਮੇਲੇ ਤੋਂ ਇਕ ਦਿਨ ਪਹਿਲਾਂ ਹੀ ਭਗਤਾਂ ਦੀ ਭਾਰੀ ਭੀੜ ਉਮੜ ਪੈਂਦੀ ਹੈ। ਮੇਲੇ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ।

Leave a comment

Your email address will not be published. Required fields are marked *