ਪੰਜਾਬ ਵਿੱਚ ਇੱਕ ਨੌਜਵਾਨ ਦੇ ਬੜੀ ਹੀ ਬੇਰਿਹਮੀ ਨਾਲ ਹੋਏ ਕਤਲ ਮਾਮਲਾ ਸਾਹਮਣਾ ਆਇਆ ਹੈ। ਜਿੱਥੇ ਇੱਕ ਕਬੱਡੀ ਖਿਡਾਰੀ ਦੀ ਹੱਤਿਆ ਕਰ ਦਿੱਤੀ ਗਈ ਹੈ। ਹੱਤਿ ਆ ਤੋਂ ਬਾਅਦ ਉਸਦੀ ਕੱਟੀ ਹੋਈ ਲਾ ਸ਼ ਉਸਦੇ ਘਰ ਦੇ ਬਾਹਰ ਸੁੱਟ ਦਿੱਤੀ ਗਈ। ਉਸਦੇ ਕਾਤਲਾਂ ਨੇ ਉਸਦੇ ਮਾਪਿਆਂ ਨੂੰ ਕਿਹਾ, “ਆਹ ਲਓ ਤੁਹਾਡਾ ਸ਼ੇਰ ਪੁੱਤ”
ਇਹ ਘ ਟਨਾ ਮੰਗਲਵਾਰ ਨੂੰ ਕਪੂਰਥਲਾ ਦੀ ਢਿਲਵਾਂ ਤਹਿਸੀਲ ‘ਚ ਵਾਪਰੀ ਅਤੇ ਪਿਤਾ ਵੱਲੋਂ ਮੁੱਖ ਦੋਸ਼ੀ ਦੀ ਪਛਾਣ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇਸ ਮਾਮਲੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚ ‘ਜੰਗਲ ਰਾਜ’ ਚੱਲਾ ਰਹੀ ਹੈ। ਭਗਵੰਤ ਮਾਨ ਪੰਜਾਬ ਦੀ ਸਥਿਤੀ ਨੂੰ ਸੰਭਾਲਣ ਵਿੱਚ ਅਸਮਰੱਥ ਹਨ। ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ CM ਦਾ ਅਹੁਦਾ ਛੱਡ ਦੇਣਾ ਚਾਹੀਦਾ ਹੈ।
ਦਸ ਦਈਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਹਰਦੀਪ ਸਿੰਘ ਉਰਫ਼ ਦੀਪਾ ਦਾ ਇਲਾਕੇ ਦੇ ਹੀ ਇਕ ਹੋਰ ਵਿਅਕਤੀ ਹਰਪ੍ਰੀਤ ਸਿੰਘ ਉਰਫ਼ ਹੈਪੀ ਨਾਲ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਕੁਝ ਸਮੇਂ ਪਹਿਲਾ ਦੀਪਾ ਅਤੇ ਹੈਪੀ ਦੋਵਾਂ ਖ਼ਿਲਾਫ਼ ਥਾਣਾ ਢਿਲਵਾਂ ਵਿਖੇ ਝਗੜੇ ਸਬੰਧੀ ਕੇਸ ਦਰਜ ਕੀਤਾ ਗਿਆ ਸੀ।
ਨਿੱਜੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਨੇ ਆਪਣੇ 5 ਹੋਰ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਢਿੱਲਵਾਂ ਖੇਤਰ ’ਚ ਇਕ ਨੌਜਵਾਨ ਦਾ ਤੇਜ਼ਧਾਰ ਹਥਿ ਆਰਾਂ ਨਾਲ ਕ ਤਲ ਕਰ ਦਿੱਤਾ। ਥਾਣਾ ਢਿੱਲਵਾਂ ਦੀ ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਪੱਤੀ ਲਾਧੂ ਕੀ ਥਾਣਾ ਢਿੱਲਵਾਂ ਨੇ ਢਿੱਲਵਾਂ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸ ਦਾ ਬੇਟਾ ਹਰਦੀਪ ਸਿੰਘ ਉਰਫ਼ ਦੀਪਾ ਦੀ ਆਪਣੇ ਪਿੰਡ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਹੈੱਪੀ ਪੁੱਤਰ ਮੰਗਲ ਸਿੰਘ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ।
ਉਸ ਦੇ ਬੇਟੇ ਦਾ ਗੁਰਪ੍ਰੀਤ ਸਿੰਘ ਉਰਫ਼ ਹੈੱਪੀ ਨਾਲ ਝਗੜਾ ਹੋਇਆ ਸੀ, ਜਿਸ ਨੂੰ ਲੈ ਕੇ ਥਾਣਾ ਢਿੱਲਵਾਂ ਦੀ ਪੁਲਸ ਨੇ ਉਸ ਦੇ ਬੇਟੇ ਹਰਦੀਪ ਸਿੰਘ ਉਰਫ਼ ਦੀਪਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ਨੂੰ ਲੈ ਕੇ ਉਸ ਦਾ ਬੇਟਾ ਅਕਸਰ ਘਰ ਤੋਂ ਬਾਹਰ ਰਹਿੰਦਾ ਸੀ।