ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਦੋਸਤਾਂ ..

ਦਿਨ-ਬ-ਦਿਨ ਵਧ ਰਹੀਆਂ ਲੁੱਟਾਂ-ਖੋਹਾਂ ਨੇ ਹਰ ਬੰਦੇ ਦੇ ਦਿਲ ਵਿੱਚ ਦਹਿਸ਼ਤ ਪਾ ਦਿੱਤੀ ਹੈ, ਹੁਣ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿਥੇ ਬਾਈਕ ਸਵਾਰ ਲੁਟੇਰਿਆਂ ਨੇ ਡਰਾਈਵਰ ਨੂੰ ਗੋਲੀ ਮਾਰ ਕੇ ਗੱਡੀ ਲੁੱਟ ਲਈ। ਇਸ ਤੋਂ ਬਾਅਦ ਲੁਟੇਰੇ ਜ਼ਖਮੀ ਨੂੰ ਸਾਥੀਆਂ ਨਾਲ ਛੱਡ ਕੇ ਕਾਰ ਖੋਹ ਕੇ ਫ਼ਰਾਰ ਹੋ ਗਏ। ਫਿਲਹਾਲ ਜ਼ਖਮੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬਿਆਨਾਂ ਤੋਂ ਬਾਅਦ ਲੁਟੇਰਿਆਂ ਦੀ ਭਾਲ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

ਇਹ ਹਾਦਸਾ ਅੰਮ੍ਰਿਤਸਰ ਵੱਲ ਆਉਂਦੇ ਸਮੇਂ ਜੀ.ਟੀ ਰੋਡ ‘ਤੇ ਸਥਿਤ ਟਾਂਗਰਾ ਬੱਸ ਸਟੈਂਡ ਨੇੜੇ ਵਾਪਰਿਆ। ਹਰਪ੍ਰੀਤ ਸਿੰਘ ਆਪਣੇ ਕੁਝ ਦੋਸਤਾਂ ਨਾਲ ਕਾਰ ਵਿੱਚ ਅੰਮ੍ਰਿਤਸਰ ਵੱਲ ਆ ਰਿਹਾ ਸੀ। ਉਹ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਉਣਾ ਚਾਹੁੰਦੇ ਸਨ।

ਇਸ ਦੌਰਾਨ ਕੁਝ ਨੌਜਵਾਨ ਬਾਈਕ ‘ਤੇ ਆਏ ਅਤੇ ਕਾਰ ਰੋਕ ਲਈ। ਇਸ ਤੋਂ ਬਾਅਦ ਸਾਰਿਆਂ ਨੂੰ ਬੰਦੂਕ ਦੀ ਨੋਕ ‘ਤੇ ਕਾਰ ਤੋਂ ਹੇਠਾਂ ਲਾਇਆ ਅਤੇ ਹਰਪ੍ਰੀਤ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਲੁਟੇਰਿਆਂ ਨੇ ਹਰਪ੍ਰੀਤ ਨੂੰ ਗੋਲੀ ਮਾਰੀ ਅਤੇ ਕਾਰ ਲੈ ਕੇ ਫ਼ਰਾਰ ਹੋ ਗਏ।

ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਇਕੱਠੇ ਹੋ ਗਏ। ਸਾਰਿਆਂ ਨੇ ਤੁਰੰਤ ਜ਼ਖਮੀਆਂ ਨੂੰ ਬਾਬਾ ਬਕਾਲਾ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ। ਇੱਥੋਂ ਉਸ ਨੂੰ ਹੁਣ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਪੀੜਤ ਅਤੇ ਕਾਰ ‘ਚ ਮੌਜੂਦ ਹੋਰ ਸਾਥੀਆਂ ਦੇ ਬਿਆਨ ਦਰਜ ਕਰ ਲਏ ਹਨ। ਪੁਲਿਸ ਦਾ ਕਹਿਣਾ ਹੈ ਕਿ ਲੁਟੇਰਿਆਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ।

Leave a comment

Your email address will not be published. Required fields are marked *