ਟਰੂਡੋ ਵੱਲੋਂ ਵੱਡਾ ਐਲਾਨ ਜਾਰੀ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ਼ੁੱਕਰਵਾਰ ਨੂੰ ਟੋਰਾਂਟੋ ਦੀ ਇੱਕ ਮਸਜਿਦ ‘ਚ ਆਯੋਜਿਤ ਇੱਕ ਸਮਾਗਮ ‘ਚ ਸ਼ਾਮਲ ਹੋਣ ਲਈ ਪਹੁੰਚੇ ਤਾਂ ਉੱਥੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਸ਼ੁੱਕਰਵਾਰ ਦੀ ਨਮਾਜ਼ ਲਈ ਮਸਜਿਦ ‘ਚ ਇਕੱਠੇ ਹੋਏ ਕੁਝ ਲੋਕ ਇਜ਼ਰਾਈਲ ਅਤੇ ਹਮਾਸ ਵਿਚਾਲੇ ਹੋਏ ਟਕਰਾਅ ਨੂੰ ਲੈ ਕੇ ਟਰੂਡੋ ਦੇ ਰਵੱਈਏ ਤੋਂ ਨਾਰਾਜ਼ ਸਨ ਅਤੇ ਇਸ ਲਈ ਉਨ੍ਹਾਂ ਨੇ ਨਾਅਰੇਬਾਜ਼ੀ ਕਰਕੇ ਉਨ੍ਹਾਂ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ।

ਇੰਨਾ ਹੀ ਨਹੀਂ ਉਨ੍ਹਾਂ ‘ਤੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਸੰਘਰਸ਼ ਨੂੰ ਰੋਕਣ ‘ਚ ਸਕਾਰਾਤਮਕ ਭੂਮਿਕਾ ਨਿਭਾਉਣ ਦਾ ਦਬਾਅ ਵੀ ਵਧਦਾ ਜਾ ਰਿਹਾ ਹੈ।ਹਾਲ ਹੀ ਵਿੱਚ 33 ਸੰਸਦ ਮੈਂਬਰਾਂ ਨੇ ਟਰੂਡੋ ਨੂੰ ਇੱਕ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਤੁਰੰਤ ਯੁੱਧਬੰਦੀ ਅਤੇ ਲੋਕਾਂ ਦੀ ਮਦਦ ਲਈ ਮਾਨਵਤਾਵਾਦੀ ਲਾਂਘੇ ਲਈ ਯਤਨ ਕਰਨ।

ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਟੋਰਾਂਟੋ ਦੇ ਟੋਬੀਕੋਕ ਇਲਾਕੇ ਦੇ ਰੇਕਸਡੇਲ ਸਥਿਤ ਇੰਟਰਨੈਸ਼ਨਲ ਮੁਸਲਿਮ ਆਰਗੇਨਾਈਜੇਸ਼ਨ ਦੇ ਦਫਤਰ ਪਹੁੰਚੇ ਸਨ।ਕੈਨੇਡੀਅਨ ਪ੍ਰੈੱਸ ਏਜੰਸੀ ਦਾ ਹਵਾਲਾ ਦਿੰਦੇ ਹੋਏ ‘ਦਿ ਟੋਰਾਂਟੋ ਸਨ’ ਨੇ ਲਿਖਿਆ ਹੈ ਕਿ ਇਸ ਦੌਰੇ ਬਾਰੇ ਉਨ੍ਹਾਂ ਦੇ ਦਫ਼ਤਰ ਨੇ ਸ਼ੁੱਕਰਵਾਰ ਸ਼ਾਮ ਤੱਕ ਮੀਡੀਆ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਸੀ।

ਬਾਅਦ ‘ਚ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਮਸਜਿਦ ਜਾਣ ਦਾ ਵੀਡੀਓ ਸਾਹਮਣੇ ਆਇਆ, ਜਿਸ ‘ਚ ਕਈ ਲੋਕ ਉਨ੍ਹਾਂ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ।ਕੁਝ ਲੋਕਾਂ ਨੇ ਕਥਿਤ ਤੌਰ ‘ਤੇ ਟਰੂਡੋ ਦੇ ਖ਼ਿਲਾਫ਼ “ਸ਼ਰਮ ਕਰੋ” ਦੇ ਨਾਅਰੇ ਲਗਾਏ ਅਤੇ ਪ੍ਰਬੰਧਕਾਂ ਨੂੰ ਕਿਹਾ ਕਿ ਟਰੂਡੋ ਨੂੰ ਸਟੇਜ ‘ਤੇ ਬੋਲਣ ਦੀ ਆਗਿਆ ਨਾ ਦਿੱਤੀ ਜਾਵੇ।

Leave a comment

Your email address will not be published. Required fields are marked *