ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੇ ਕਰੋੜਾਂ ਰੁਪਏ ਹੜੱਪਣ ਵਾਲੀ ਪਰਲ ਕੰਪਨੀ ਬਾਰੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੰਪਨੀ ਨੇ ਲੱਖਾਂ ਲੋਕਾਂ ਦੇ ਕਰੋੜਾਂ ਰੁਪਏ ਹੜੱਪੇ ਹਨ ਅਤੇ ਕੰਪਨੀ ਦੀਆਂ ਪੰਜਾਬ ‘ਚ ਕਾਫ਼ੀ ਜਾਇਦਾਦਾਂ ਹਨ। ਇਸ ਕਰਕੇ ਸੂਬਾ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਪਰੇਸ਼ਾਨੀਆਂ ਦੂਰ ਕਰਕੇ ਕੰਪਨੀ ਦੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ‘ਚ ਲਵੇਗੀ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਲ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ।
ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ …ਪੰਜਾਬ ਵਿੱਚ ਪਰਲ ਕੰਪਨੀ ਦੀ ਬਹੁਤ ਜਾਇਦਾਦਾਂ ਨੇ …ਅਸੀਂ ਕਾਨੂੰਨੀ ਤੌਰ ਤੇ ਰਸਤੇ ਸਾਫ਼ ਕਰਕੇ ਓਹ ਜਾਇਦਾਦ ਸਰਕਾਰ ਆਪਣੇ ਕਬਜ਼ੇ ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ …
ਇਸ ਬਾਬਤ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ …ਪੰਜਾਬ ਵਿੱਚ ਪਰਲ ਕੰਪਨੀ ਦੀ ਬਹੁਤ ਜਾਇਦਾਦਾਂ ਨੇ …ਅਸੀਂ ਕਾਨੂੰਨੀ ਤੌਰ ਤੇ ਰਸਤੇ ਸਾਫ਼ ਕਰਕੇ ਓਹ ਜਾਇਦਾਦ ਸਰਕਾਰ ਆਪਣੇ ਕਬਜ਼ੇ ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ …ਵੇਰਵੇ ਜਲਦੀ…”
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਲ ਤੇ ਕਰਾਊਨ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇੱਕ-ਇੱਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ।