ਕੈਨੇਡਾ ਦੀ ਧਰਤੀ ‘ਤੇ ਇੱਕ ਹੋਰ ਪੰਜਾਬੀ ਦੀ ਗਈ ਜਾਨ, ਦਿਲ ਦਾ ਦੌਰਾ ਪੈਣ ਨਾਲ 31 ਸਾਲਾ ਗੱਭਰੂ ਦੀ ਮੌ/ਤ, 7 ਮਹੀਨੇ ਪਹਿਲਾਂ ਹੀ ਗਿਆ ਸੀ ਕੈਨੇਡਾ””’ਕੈਨੇਡਾ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਆਪਣੇ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਕਰੀਬ ਸੱਤ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਹਰਭੇਜ ਸਿੰਘ (31) ਪੁੱਤਰ ਜੋਗਿੰਦਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖ਼ਬਰ ਦੀ ਸੂਚਨਾ ਮਿਲਣ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਉੱਥੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੀਆਂਵਿੰਡ ਤੋਂ ਸੱਤ ਮਹੀਨੇ ਪਹਿਲਾਂ ਹਰਭੇਜ ਸਿੰਘ ਉਮਰ 31 ਸਾਲ (ਅਜੇ ਕੁਆਰਾ) ਪੁੱਤਰ ਜੋਗਿੰਦਰ ਸਿੰਘ ਵਾਸੀ ਮੀਆਂਵਿੰਡ ਕੈਨੇਡਾ ਗਿਆ ਸੀ, ਜਿਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਹਰਭੇਜ ਪਹਿਲਾਂ ਸੱਤ ਸਾਲ ਦੁਬਈ ਵਿਚ ਡਰਾਈਵਰੀ ਕਰਦਾ ਰਿਹਾ ਅਤੇ ਹੁਣ ਸੱਤ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ।
ਕੈਨੇਡਾ ਵਿਚ ਲਗਾਤਾਰ ਹੋ ਰਹੀਆਂ ਮੌਤਾਂ ‘ਤੇ ਪਰਿਵਾਰਿਕ ਮੈਂਬਰਾਂ ਨੇ ਸਵਾਲ ਚੁੱਕੇ ਅਤੇ ਕਿਹਾ ਇਸਦੇ ਕਾਰਨਾਂ ਦਾ ਪਤਾ ਲਗਾਉਣਾ ਚਾਹੀਦਾ ਹੈ ਅਤੇ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋਂ ਮੰਗ ਕੀਤੀ ਹੈ।ਜਿਵੇਂ ਹੀ ਨੌਜਵਾਨ ਦੀ ਮੌਤ ਦੀ ਖ਼ਬਰ ਪਰਿਵਾਰ ਵਾਲਿਆਂ ਨੂੰ ਲੱਗੀ ਤਾਂ ਸੋਗ ਦੀ ਲਹਿਰ ਦੌੜ ਪਈ। ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।