ਮੋਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਗੁਰੂ ਨਾਨਕ ਨਾਮਲੇਵਾ ਸੰਗਤਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਭਾਰਤ ਸਰਕਾਰ ਵੱਲੋਂ ਪਾਕਿਸਤਾਨ ’ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਏ ਗਏ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਟਰਮੀਨਲ ਨੂੰ ਸਿਰਫ 50 ਰੁਪਏ ਦੀ ਟਿਕਟ ਲੈ ਕੇ ਦੇਖਣ ਦੀ ਸਹੂਲਤ ਦੇ ਦਿੱਤੀ ਹੈ। ਇਸ ਇਤਿਹਾਸਕ ਫੈਸਲੇ ਨੂੰ ਲੈ ਕੇ ਗੁਰੂ ਨਾਨਕ ਨਾਮਲੇਵਾ ਸੰਗਤਾਂ ’ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਸਬੰਧੀ ਲੈਂਡ ਪੋਰਟ ਅਥਾਰਟੀ ਦੇ ਜਨਰਲ ਮੈਨੇਜਰ ਟਿੱਕਾ ਰਾਮ ਸ਼ਰਮਾ ਨੇ ਦੱਸਿਆ ਕਿ ਸਿਰਫ 50 ਰੁਪਏ ਦੀ ਮਾਮੂਲੀ ਟਿਕਟ ’ਤੇ ਸਾਰੀਆਂ ਸੰਗਤਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਟਰਮੀਨਲ ਦੇਖਣ ਲਈ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸੰਗਤਾਂ 50 ਰੁਪਏ ਦੀ ਟਿਕਟ ਫੀਸ ਦੇ ਕੇ ਇਸ ਟਰਮੀਨਲ ਤੋਂ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੀਆਂ ਹਨ। ਹੁਣ ਪਹਿਲਾਂ ਵਾਂਗ ਪਾਸਪੋਰਟ ਤੇ ਵੀਜ਼ਾ ਦੀ ਲੋੜ ਨਹੀਂ ਪਵੇਗੀ ਅਤੇ ਸ਼ਰਧਾਲੂ ਟਰਮੀਨਲ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਸਿਰਫ 50 ਰੁਪਏ ਫੀਸ ਭਰ ਕੇ ਸਵੇਰੇ 11.30 ਤੋਂ ਦੁਪਹਿਰ ਬਾਅਦ 3.30 ਵਜੇ ਟਰਮੀਨਲ ਦੇ ਦਰਸ਼ਨ ਕਰ ਸਕਣਗੇ।

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ—ਸਿੱਖ ਧਰਮ ਦੇ ਪਹਿਲੇ ਗੁਰੂ, ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈ. ਨੂੰ ਭੋਈ ਕੀ ਤਲਵੰਡੀ ਵਿਖੇ ਹੋਇਆ ਸੀ, ਜਿਸ ਨੂੰ ਰਾਏ ਭੋਈ ਦੀ ਤਲਵੰਡੀ ਵੀ ਕਿਹਾ ਜਾਂਦਾ ਹੈ। ਹਾਲਾਂਕਿ ਇਹ ਸਥਾਨ ਹੁਣ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਮੌਜੂਦ ਨਨਕਾਣਾ ਸਾਹਿਬ ਵਿੱਚ ਹੈ।ਹੁਣ ਇਸ ਅਸਥਾਨ ਦਾ ਨਾਂਅ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਰੱਖਿਆ ਗਿਆ ਹੈ। ਇੱਥੇ ਦੇਸ਼-ਵਿਦੇਸ਼ ਤੋਂ ਲੋਕ ਪ੍ਰਸਿੱਧ ਗੁਰਦੁਆਰਾ ਨਨਕਾਣਾ ਸਾਹਿਬ ਦੇ ਦਰਸ਼ਨ ਲਈ ਆਉਂਦੇ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ੇਰ-ਏ ਪੰਜਾਬ ਵਜੋਂ ਜਾਣੇ ਜਾਂਦੇ ਸਿੱਖ ਸਾਮਰਾਜ ਦੇ ਬਾਦਸ਼ਾਹ ਮਹਾਰਾਜਾ ਰਣਜੀਤ ਸਿੰਘ ਨੇ ਗੁਰਦੁਆਰਾ ‘ਨਨਕਾਣਾ ਸਾਹਿਬ’ ਦਾ ਨਿਰਮਾਣ ਕਰਵਾਇਆ ਸੀ।

Leave a comment

Your email address will not be published. Required fields are marked *