ਹੁਣੇ ਹੁਣੇ ਮਸ਼ਹੂਰ ਗਾਇਕ ਦੇ ਘਰ ਪਿਆ ਸੋਗ

ਹਾਲ ਹੀ ਦਿਲਜੀਤ ਦੋਸਾਂਝ ਦੇ ਪਰਿਵਾਰ ਨਾਲ ਜੁੜੀ ਇਕ ਬਹੁਤ ਮਾੜੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਦਿਲਜੀਤ ਦੇ ਦੇ ਸਕੇ ਚਾਚਾ ਜੀ ਮਾਸਟਰ ਸ਼ਿੰਗਾਰਾ ਸਿੰਘ ਦੋਸਾਂਝ ਦਾ ਅੱਜ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਕਮੇਟੀ ਮੈਂਬਰ ਸਨ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਵੀ ਸਨ।

ਉਨ੍ਹਾ ਵਲੋਂ ਦਿੱਲੀ ਅੰਦੋਲਨ ਵੇਲੇ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼ਿੰਗਾਰਾ ਸਿੰਘ ਦੋਸਾਂਝ ਨੇ ਦਿੱਲੀ ਕਿਸਾਨ ਮੋਰਚੇ ਸਮੇਤ ਅਨੇਕਾਂ ਕਿਸਾਨ ਘੋਲਾਂ ਤੇ ਜਮਹੂਰੀ ਸ਼ੰਘਰਸ਼ਾਂ ਵਿਚ ਅਹਿਮ ਭੂਮਿਕਾ ਅਦਾ ਕੀਤੀ ਸੀ। ਦੋਸਾਂਝ ਨੇ ਅਧਿਆਪਕ ਵਜੋਂ ਨੌਕਰੀ ਕਰਦਿਆਂ ਟਰੇਡ ਯੂਨੀਅਨ ਅਤੇ ਮੁਲਾਜ਼ਮ ਘੋਲਾਂ ਵਿਚ ਵੀ ਮਿਸਾਲੀ ਯੋਗਦਾਨ ਪਾਇਆ ਸੀ।

ਆਰ. ਐੱਮ. ਪੀ. ਆਈ. ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਰੰਧਾਵਾ ਤੇ ਸਕੱਤਰ ਪਰਗਟ ਸਿੰਘ ਜਾਮਾਰਾਏ, ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਸਾਥੀ ਕੁਲਵੰਤ ਸਿੰਘ ਸੰਧੂ, ਦਿਹਾਤੀ ਮਜ਼ਦੁਰ ਸਭਾ ਪੰਜਾਬ ਦੇ ਪ੍ਰਧਾਨ ਸਾਥੀ ਦਰਸ਼ਨ ਨਾਹਰ, ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਤਹਿਸੀਲ ਸਕੱਤਰ ਡਾ. ਸਰਬਜੀਤ ਮੁਠੱਡਾ, ਮੁਲਾਜ਼ਮਾਂ ਦੀ ਜਥੇਬੰਦੀ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਸਾਥੀ ਸ਼ਿੰਗਾਰਾ ਸਿੰਘ ਦੋਸਾਂਝ ਦੇ ਵਿਛੋੜੇ ਨੂੰ ਲਹਿਰ ਲਈ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਦੱਸਦਿਆਂ ਉਨ੍ਹਾਂ ਨੂੰ ਇਨਕਲਾਬੀ ਸ਼ਰਧਾਂਜਲੀ ਭੇਂਟ ਕੀਤੀ ਹੈ।

ਸ਼ਿੰਗਾਰਾ ਸਿੰਘ ਦੁਸਾਂਝ ਜਲੰਧਰ ਜ਼ਿਲ੍ਹਾ ਕਮੇਟੀ ਆਰ.ਐਮ.ਪੀ.ਆਈ ਦੇ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸਨ। ਸ਼ਿੰਗਾਰਾ ਸਿੰਘ ਦੁਸਾਂਝ ਨੇ ਦਿੱਲੀ ਕਿਸਾਨ ਮੋਰਚਾ ਸਮੇਤ ਕਈ ਕਿਸਾਨਾਂ ਦੇ ਧਰਨੇ ਅਤੇ ਜਮਹੂਰੀ ਸੰਘਰਸ਼ਾਂ ਵਿੱਚ ਸਨਮਾਨਯੋਗ ਭੂਮਿਕਾ ਨਿਭਾਈ। ਸਾਥੀ ਦੁਸਾਂਝ ਨੇ ਅਧਿਆਪਕ ਵਜੋਂ ਕੰਮ ਕਰਦਿਆਂ ਟਰੇਡ ਯੂਨੀਅਨ ਅਤੇ ਮੁਲਾਜ਼ਮ ਲਹਿਰਾਂ ਵਿੱਚ ਵੀ ਮਿਸਾਲੀ ਯੋਗਦਾਨ ਪਾਇਆ।

Leave a comment

Your email address will not be published. Required fields are marked *