ਗੁ. ਸ੍ਰੀ ਬੇਰ ਸਾਹਿਬ ‘ਚ ਅੱਜ ਰਾਤ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ‘ਚ ਸ਼ਨੀਵਾਰ ਰਾਤ ਅਤੇ ਐਤਵਾਰ ਦੇ ਤੜਕੇ 1.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਬੜੀ ਸ਼ਰਧਾ ਭਾਵਨਾ ਨਾਲ ਆਰੰਭ ਕਰਵਾਏ ਗਏ, ਜਿਸ ਦੇ ਭੋਗ ਸੋਮਵਾਰ ਯਾਨੀ ਕਿ ਅੱਜ ਅੱਧੀ ਰਾਤ ਨੂੰ ਗੁ. ਸ੍ਰੀ ਬੇਰ ਸਾਹਿਬ ‘ਚ ਪਾਏ ਜਾਣਗੇ ਅਤੇ ਸ਼ਰਧਾ ਨਾਲ ਫੁੱਲਾਂ ਦੀ ਵਰਖਾ ਹੋਵੇਗੀ। ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪ ਮੈਨੇਜਰ ਬੇਰ ਸਾਹਿਬ ਭਾਈ ਜਰਨੈਲ ਸਿੰਘ ਬੂਲੇ ਸੀਸ ਅਤੇ ਸ਼ਰਧਾ ਨਾਲ ਲੈ ਕੇ ਆਏ ਅਤੇ ਸੰਗਤਾਂ ਫੁੱਲਾਂ ਦੀ ਵਰਖਾ ਕੀਤੀ ਅਤੇ ‘ਬੋਲੇ ਸੋ ਨਿਹਾਲ, ਸਾਤਸ਼੍ਰੀ ਅਕਾਲ’ ਦੇ ਜੈਕਾਰੇ ਗੂੰਜੇ।

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਪਹਿਲਾਂ ਭਾਈ ਕੰਵਲਪ੍ਰੀਤ ਸਿੰਘ ਦੇ ਰਾਗੀ ਜੱਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਇਸ ਉਪਰੰਤ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਹੈੱਡ ਗ੍ਰੰਥੀ ਨੇ ਅਰਦਾਸ ਕੀਤੀ ਅਤੇ ਉਪਰੰਤ ਕਥਾ ਵਾਚਕ ਭਾਈ ਕਰਨਜੀਤ ਸਿੰਘ ਆਹਲੀ ਨੇ ਗੁਰਬਾਣੀ ਦਾ ਹੁਕਮਨਾਮੇ ਦਾ ਪਾਠ ਸੰਗਤਾਂ ਨੂੰ ਸੁਣਾਇਆ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਰਿਟਾ. ਮੁੱਖ ਸਕੱਤਰ ਮਹਿੰਦਰ ਸਿੰਘ ਆਹਲੀ, ਭਾਈ ਚਰਨਜੀਤ ਸਿੰਘ ਬੇਰ ਸਾਹਿਬ, ਡਾ. ਹੀਰਾ ਸਿੰਘ ਦੀਪੇਵਾਲ, ਮਨਦੀਪ ਭਾਈ ਕੰਵਲਨੈਨ ਸਿੰਘ, ਸਮੁੰਦਰ ਸਿੰਘ ਢਿੱਲੋਂ, ਚੇਅਰਮੈਨ ਤੇਜਵੰਤ ਸਿੰਘ ਅਤੇ ਹੋਰ ਸ਼ਰਧਾਲੂਆਂ ਸੇਵਾ ਕੀਤੀ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਅੰਦਰ ਅਤੇ ਬਾਹਰ ਸ਼੍ਰੋਮਨੀ ਕਮੇਟੀ ਵੱਲੋਂ ਸ਼ਾਨਦਾਰ ਰੰਗ ਬਿਰੰਗੀ ਲਾਇਟਿੰਗ ਕੀਤੀ ਗਈ ਅਤੇ ਮਨਮੋਹਕ ਦ੍ਰਿਸ਼ ਵੇਖ ਕੇ ਸੰਗਤਾਂ ਬਹੁਤ ਪ੍ਰਭਾਵਿਤ ਹੋ ਰਹੀਆਂ ਸਨ ਅਤੇ ਸੈਲਫ਼ੀਆਂ, ਫੋਟੋਆਂ ਖਿੱਚ ਕੇ ਸ਼ੋਸ਼ਲ ਮੀਡੀਆ ‘ਤੇ ਅਦਾਨ ਪਦਾਨ ਕਰ ਰਹੀਆਂ ਸਨ।

Leave a comment

Your email address will not be published. Required fields are marked *