2 ਤੋਂ 3 ਵਜੇ ਇਸ ਸ਼ਬਦ ਦਾ ਜਾਪ ਕਰਨਾ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ।

Leave a comment

Your email address will not be published. Required fields are marked *