ਪੰਜਾਬ ‘ਚ ਵੱਜਿਆ ਪੰਚਾਇਤੀ ਚੋਣਾਂ ਦਾ ਬਿਗੁਲ


ਪੰਜਾਬ ‘ਚ ਅਗਲੇ ਮਹੀਨੇ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਡੀ. ਸੀ. ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜੀ ਗਈ ਹੈ। ਇਹ ਵੀ ਦੱਸਿਆ ਗਿਆ ਹੈ ਕਿ ਚੋਣ ਕਮਿਸ਼ਨ ਨੇ 7 ਜਨਵਰੀ ਤੱਕ ਫਾਈਨਲ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਹ ਮੰਨਿਆ ਜਾ ਰਿਹਾ ਹੈ ਕਿ ਜਨਵਰੀ ਜਾਂ ਫਰਵਰੀ ਦੇ ਪਹਿਲੇ ਹਫ਼ਤੇ ਚੋਣਾਂ ਹੋ ਸਕਦੀਆਂ ਹਨ।

ਦੱਸਣਯੋਗ ਹੈ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਫ਼ੀ ਵਿਵਾਦ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਅਗਸਤ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ ਕਿਉਂਕਿ ਸਰਕਾਰ ਨੇ 6 ਮਹੀਨੇ ਪਹਿਲਾਂ ਹੀ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ। ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪੁੱਜਣ ਤੋਂ ਬਾਅਦ ਸਰਕਾਰ ਨੇ ਇਸ ‘ਤੇ ਯੂ-ਟਰਨ ਲੈ ਲਿਆ ਹੈ। ਦੱਸ ਦਈਏ ਕਿ ਪੰਜਾਬ ਵਿੱਚ ਪੰਚਾਇਤਾਂ ਦੀ ਕੁੱਲ ਗਿਣਤੀ 13,268 ਹੈ।

ਗ੍ਰਾਮ ਪੰਚਾਇਤ ਦੀਆਂ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖ਼ਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿੱਚ ਦੇਰੀ ਨਹੀਂ ਕਰਨਾ ਚਾਹੁੰਦੀ ਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਜਨਵਰੀ 2024 ਵਿੱਚ ਹੀ ਕਰਵਾਈਆਂ ਜਾ ਸਕਦੀਆਂ ਹਨ।

ਦੱਸ ਦਈਏ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਫੀ ਵਿਵਾਦ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਅਗਸਤ ਵਿੱਚ ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ ਕਿਉਂਕਿ ਸਰਕਾਰ ਨੇ 6 ਮਹੀਨੇ ਪਹਿਲਾਂ ਹੀ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚਣ ਤੋਂ ਬਾਅਦ ਸਰਕਾਰ ਨੇ ਇਸ ‘ਤੇ ਯੂ-ਟਰਨ ਲੈ ਲਿਆ ਸੀ।

ਹੁਣ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ ਕਰਾਉਣ ਦੀ ਤਿਆਰੀ ਵਿੱਢ ਦਿੱਤੀ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਡੀਸੀ ਦਫ਼ਤਰਾਂ ਨੂੰ ਭੇਜੇ ਨੋਟੀਫਿਕੇਸ਼ਨ ਵਿੱਚ ਆਦੇਸ਼ ਦਿੱਤਾ ਹੈ ਕਿ ਅੰਤਿਮ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਿਤ ਕੀਤੀ ਜਾਏ। ਇਸ ਤੋਂ ਪਹਿਲਾਂ ਸੂਬੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ 11 ਤੋਂ 18 ਦਸੰਬਰ ਤੱਕ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ।

ਨਵੇਂ ਨੋਟੀਫਿਕੇਸ਼ਨ ਅਨੁਸਾਰ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕੀਤਾ ਜਾਣਾ ਹੈ। ਇਸੇ ਤਰ੍ਹਾਂ ਡਰਾਫਟ ਨੋਟੀਫਿਕੇਸ਼ਨ ਵਿੱਚ 5 ਜਨਵਰੀ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਲਈ ਕਿਹਾ ਗਿਆ ਹੈ। ਅੰਤਿਮ ਵੋਟਰ ਸੂਚੀ 7 ਜਨਵਰੀ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਤੈਅ ਹੈ ਕਿ ਪੰਜਾਬ ਵਿੱਚ ਜਨਵਰੀ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।

ਦੱਸ ਦਈਏ ਕਿ ਪੰਜਾਬ ਵਿੱਚ ਪੰਚਾਇਤਾਂ ਦੀ ਕੁੱਲ ਗਿਣਤੀ 13,268 ਹੈ। ਗ੍ਰਾਮ ਪੰਚਾਇਤ ਦੀਆਂ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿੱਚ ਦੇਰੀ ਨਹੀਂ ਕਰਨਾ ਚਾਹੁੰਦੀ ਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਜਨਵਰੀ 2024 ਵਿੱਚ ਹੀ ਕਰਵਾਈਆਂ ਜਾ ਸਕਦੀਆਂ ਹਨ।

Leave a comment

Your email address will not be published. Required fields are marked *