ਮਜੀਠੀਆ ਨੂੰ ਪੁਲਿਸ ਨੇ ਜਾਰੀ ਕੀਤਾ ਸੰਮਨ

ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਪੁਲਸ ਵੱਲੋਂ ਸੰਮਨ ਭੇਜ ਕੇ 18 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਬਿਕਰਮ ਸਿੰਘ ਮਜੀਠੀਆ ਨੂੰ ਇਹ ਸੰਮਨ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਜਾਰੀ ਕੀਤੇ ਗਏ ਹਨ। ਦਰਅਸਲ ਸਾਬਕਾ ਚੰਨੀ ਸਰਕਾਰ ਸਮੇਂ ਬਿਕਰਮ ਮਜੀਠੀਆ ’ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਕਈ ਮਹੀਨੇ ਜੇਲ੍ਹ ਵਿਚ ਵੀ ਰਹਿ ਚੁੱਕੇ ਹਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ। ਇਸ ਕੇਸ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਇਹ ਸੰਮਨ ਭੇਜਿਆ ਹੈ।

ਦੂਜੇ ਪਾਸੇ ਬਿਕਰਮ ਮਜੀਠੀਆ ਨੇ ਆਪਣਾ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਤਨੀ ’ਤੇ ਕਪੂਰਥਲਾ ਵਿਚ ਪਾਏ ਗਏ ਕੇਸ ’ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸਟੇਅ ਦੇ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਜਿਸ ਦਾ ਉਨ੍ਹਾਂ ਨੂੰ ਇੰਤਜ਼ਾਰ ਸੀ, ਉਹੀ ਹੋਇਆ ਹੈ। ਉਨ੍ਹਾਂ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਬੁਲਾਉਣਗੇ ਪਰ ਪੁਲਸ ਵਲੋਂ ਉਨ੍ਹਾਂ ਨੂੰ ਬੁਲਾਇਆ ਗਿਆ ਹੈ।

ਦਰਅਸਲ ਸਾਬਕਾ ਚੰਨੀ ਸਰਕਾਰ ਸਮੇਂ ਬਿਕਰਮ ਮਜੀਠੀਆ ’ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਕਈ ਮਹੀਨੇ ਜੇਲ੍ਹ ਵਿਚ ਵੀ ਰਹਿ ਚੁੱਕੇ ਹਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ। ਇਸ ਕੇਸ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਇਹ ਸੰਮਨ ਭੇਜਿਆ ਹੈ।

ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਆਧਾਰ ‘ਤੇ ਕਾਂਗਰਸ ਸਰਕਾਰ ਦੌਰਾਨ ਦਸੰਬਰ 2021 ‘ਚ ਮਜੀਠੀਆ ਖਿਲਾਫ NDPS ਐਕਟ ਦਾ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

ਅਗਸਤ 2022 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਸੀ। ਪਿਛਲੇ ਦਿਨੀਂ ਹੀ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਦੀ ਇੱਕ ਵੀਡੀਓ ਦਿਖਾਈ ਸੀ ਜਿਸ ਵਿੱਚ ਮੁੱਖ ਮੰਤਰੀ ਦੀ ਧੀ ਨੇ ਭਗਵੰਤ ਮਾਨ ‘ਤੇ ਦੋਸ਼ ਲਾਇਆ ਸੀ ਕਿ ਮਾਨ ਆਪਣੀ ਪਹਿਲੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ ਅਤੇ ਜਦੋਂ ਉਨ੍ਹਾਂ ਦਾ ਪੁੱਤਰ ਉਨ੍ਹਾਂ ਨੂੰ ਚੰਡੀਗੜ੍ਹ ਮਿਲਣ ਲਈ ਆਇਆ ਸੀ ਤਾਂ ਉਸ ਨੂੰ ਉਨ੍ਹਾਂ ਨੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਰਹਿਣ ਨਹੀਂ ਦਿੱਤਾ ਸੀ।

Leave a comment

Your email address will not be published. Required fields are marked *