CM ਤੀਰਥ ਯਾਤਰਾ’ ਯੋਜਨਾ ਨਾਲ ਜੁੜੀ ਅਹਿਮ ਖ਼ਬਰ

ਪੰਜਾਬ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਸ ਯੋਜਨਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਇਸ ‘ਤੇ ਹਾਈਕੋਰਟ ਨੇ ਸਰਕਾਰ ਨੂੰ 2 ਹਫ਼ਤਿਆਂ ਦੀ ਮੋਹਲਤ ਦਿੱਤੀ ਹੈ। ਇਸ ਯੋਜਨਾ ਨੂੰ ਜਨਤਾ ਦੇ ਪੈਸੇ ਦੀ ਬਰਬਾਦੀ ਦੱਸਦੇ ਹੋਏ ਐਡਵੋਕੇਟ ਅਰੋੜਾ ਵੱਲੋਂ ਇਕ ਜਨਹਿੱਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ।ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਮਾਮਲਾ । ਹਾਈਕੋਰਟ ‘ਚ ਦਾਖਲ ਪਟੀਸ਼ਨ ‘ਤੇ ਹੋਈ ਸੁਣਵਾਈ। ਕੋਰਟ ‘ਚ ਪੰਜਾਬ ਸਰਕਾਰ ਨੇ ਦਿੱਤੀ ਜਾਣਕਾਰੀ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲਈ 40 ਕਰੋੜ ਦੀ ਰਾਸ਼ੀ ਰੱਖੀ- ਪੰਜਾਬ ਸਰਕਾਰ. ‘ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ‘ਚ ਵੀ ਅਜਿਹੀ ਸਕੀਮ ਚੱਲ ਰਹੀ’। ਆਮ ਲੋਕਾਂ ਦੇ ਪੈਸੇ ਅਜਿਹੀਆਂ ਸਕੀਮ ‘ਤੇ ਕਿਵੇਂ ਲਗਾਏ ਜਾ ਰਹੇ- HC। ਇਹ ਪੈਸਾ ਹੋਰ ਕੰਮਾਂ ‘ਤੇ ਵੀ ਲਗਾਇਆ ਜਾ ਸਕਦਾ ਹੈ- HC। ਫਿਲਹਾਲ HC ਨੇ 2 ਹਫ਼ਤਿਆਂ ਲਈ ਸੁਣਵਾਈ ਮੁਲਤਵੀ ਕੀਤੀ

ਇਸ ‘ਚ ਉਨ੍ਹਾਂ ਨੇ ਇਸ ਯੋਜਨਾ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ 27 ਨਵੰਬਰ ਨੂੰ ਗੁਰਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਤਹਿਤ ਪੰਜਾਬ ਦੇ 60 ਸਾਲ ਤੋਂ ਵੱਧ ਉਮਰ ਦੇ ਆਰਥਿਕ ਪੱਖੋਂ ਕਮਜ਼ੋਰ ਬਜ਼ੁਰਗਾਂ ਨੂੰ ਦੇਸ਼ ਭਰ ਦੇ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ।

ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਦੀ ਯਾਤਰਾ ਰੇਲਗੱਡੀ ਰਾਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਬੱਸਾਂ ਰਾਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਭਗਵੰਤ ਸਿੰਘ ਮਾਨ ਸਰਕਾਰ ਦਾ ਲੋਕ ਪੱਖੀ ਉਪਰਾਲਾ ਹੈ। ਪੰਜਾਬ ਵਿੱਚ ਧਾਰਮਿਕ ਅਸਥਾਨਾਂ ਦੀ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਵਿਸੇਸ਼ ਧਿਆਨ ਰੱਖਿਆ ਜਾ ਰਿਹਾ ਹੈ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਾਂ।

ਇਹ ਪ੍ਰਗਟਾਵਾ ਮੁੱਖ ਮੰਤਰੀ ਤੀਰਥ ਯਾਤਰਾ ਦੌਰਾਨ ਧੂਰੀ ਤੋ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਸ਼ਰਧਾਲੂਆਂ ਨੇ ਮਾਤਾ ਸ੍ਰੀ ਨੈਣਾ ਦੇਵੀ ਮੰਦਿਰ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣ ਤੋ ਪਹਿਲਾ ਕੀਤਾ। ਉਨਾਂ੍ਹ ਨੇ ਕਿਹਾ ਕਿ ਸਾਡੇ ਸਾਰੇ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਧੂਰੀ ਤੋ ਮੁੱਖ ਮੰਤਰੀ ਤੀਰਥ ਯਾਤਰਾ ਵਿੱਚ ਪਹੁੰਚੀ ਸਵਿਤਾ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਮ ਲੋਕਾਂ ਨੂੰ ਗੁਰਧਾਮਾਂ ਤੇ ਦੇਵੀਆਂ ਦੇ ਦਰਸ਼ਨ ਕਰਵਾਏ ਹਨ।

Leave a comment

Your email address will not be published. Required fields are marked *