ਠੰਡ ਦੀਆਂ ਛੁੱਟੀਆਂ ਦਰਮਿਆਨ ਆਈ ਵੱਡੀ ਖ਼ਬਰ

ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਹੁਣ ਵੱਧ ਰਹੀ ਠੰਡ ਦੇ ਮੱਦੇਨਜ਼ਰ ਛੁੱਟੀਆਂ ਹੋਰ ਵੱਧ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਕਾਰਨ ਮਾਪੇ, ਅਧਿਆਪਕ ਅਤੇ ਵਿਦਿਆਰਥੀ ਚਿੰਤਾ ‘ਚ ਹਨ।

ਉਨ੍ਹਾਂ ਵੱਲੋਂ ਸਕੂਲਾਂ ‘ਚ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਸਮੇਤ ਕਈ ਸੂਬਿਆਂ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕਰਦਿਆਂ ਸਾਵਧਾਨੀ ਅਪਣਾਉਣ ਲਈ ਕਿਹਾ ਗਿਆ ਹੈ।ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰਾਂ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਚਿਤਾਵਨੀ ਮੁਤਾਬਕ ਹਰਿਆਣਾ, ਪੰਜਾਬ ’ਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ, ਜਦੋਂ ਕਿ ਆਉਣ ਵਾਲੇ ਦਿਨਾਂ ’ਚ ਇਸ ਤੋਂ ਵੀ ਸੰਘਣੀ ਧੁੰਦ ਛਾਈ ਰਹੇਗੀ। ਇਸ ਨੂੰ ਦੇਖਦੇ ਹੋਏ ਹੀ ਸਕੂਲਾਂ ‘ਚ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ।

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 21 ਦਸੰਬਰ ਮਤਲਬ ਕਿ ਬੀਤੇ ਦਿਨ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਪਹਾੜਾਂ ‘ਚ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਪੰਜਾਬ ‘ਚ ਠੰਡ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ।

ਦਰਅਸਲ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਹੁਣ ਵੱਧ ਰਹੀ ਠੰਡ ਦੇ ਮੱਦੇਨਜ਼ਰ ਛੁੱਟੀਆਂ ਹੋਰ ਵੱਧ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਕਾਰਨ ਮਾਪੇ, ਅਧਿਆਪਕ ਅਤੇ ਵਿਦਿਆਰਥੀ ਚਿੰਤਾ ‘ਚ ਹਨ।
ਉਨ੍ਹਾਂ ਵੱਲੋਂ ਸਕੂਲਾਂ ‘ਚ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਸਮੇਤ ਕਈ ਸੂਬਿਆਂ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕਰਦਿਆਂ ਸਾਵਧਾਨੀ ਅਪਣਾਉਣ ਲਈ ਕਿਹਾ ਗਿਆ ਹੈ।

ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰਾਂ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਚਿਤਾਵਨੀ ਮੁਤਾਬਕ ਹਰਿਆਣਾ, ਪੰਜਾਬ ‘ਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ, ਜਦੋਂ ਕਿ ਆਉਣ ਵਾਲੇ ਦਿਨਾਂ ‘ਚ ਇਸ ਤੋਂ ਵੀ ਸੰਘਣੀ ਧੁੰਦ ਛਾਈ ਰਹੇਗੀ। ਇਸ ਨੂੰ ਦੇਖਦੇ ਹੋਏ ਹੀ ਸਕੂਲਾਂ ‘ਚ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ।

Leave a comment

Your email address will not be published. Required fields are marked *