ਰੇਲ ਘਟਨਾ ਬਾਰੇ ਇਹ ਵੱਡੀ ਖਬਰ

ਓਡੀਸ਼ਾ ‘ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 288 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਸੈਂਕੜੇ ਲੋਕ ਜ਼ਖਮੀ ਹੋਏ ਹਨ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ ਅਤੇ ਬਚਾਅ ਕਾਰਜਾਂ ‘ਚ ਫੌਜ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਭਾਰਤੀ ਫੌਜ ਦੇ ਕਰਨਲ ਐਸਕੇ ਦੱਤਾ ਨੇ ਦੱਸਿਆ ਕਿ ਫੌਜ ਬੀਤੀ ਰਾਤ ਤੋਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ ਅਤੇ ਕੋਲਕਾਤਾ ਤੋਂ ਫੌਜ ਦੇ ਹੋਰ ਜਵਾਨ ਬੁਲਾਏ ਗਏ ਹਨ।

ਮੌਕੇ ‘ਤੇ ਪਹੁੰਚੇ ਰੇਲ ਮੰਤਰੀ ਨੇ ਕਿਹਾ ਕਿ ਇਹ ਦਰਦਨਾਕ ਹਾਦਸਾ ਹੈ। ਰੇਲਵੇ, NDRF, SDRF ਅਤੇ ਰਾਜ ਸਰਕਾਰ ਬਚਾਅ ਕਾਰਜਾਂ ‘ਚ ਲੱਗੇ ਹੋਏ ਹਨ।ਦੱਸ ਦਈਏ ਕਿ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮੁਆਵਜ਼ੇ ਦਾ ਐਲਾਨ ਕੱਲ੍ਹ ਕੀਤਾ ਗਿਆ ਸੀ। ਹਾਦਸੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰੇਲਵੇ ਸੁਰੱਖਿਆ ਕਮਿਸ਼ਨਰ ਵੀ ਘਟਨਾ ਸਥਾਨ ਦਾ ਦੌਰਾ ਕਰਕੇ ਜਾਂਚ ਕਰਨਗੇ ਕਿ ਹਾਦਸੇ ਦਾ ਕਾਰਨ ਕੀ ਸੀ।ਮੁੱਖ ਮੰਤਰੀ ਨਵੀਨ ਪਟਨਾਇਕ ਨੇ ਹਾਦਸੇ ਕਾਰਨ ਇੱਕ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕੋਈ ਜਸ਼ਨ ਨਹੀਂ ਹੋਵੇਗਾ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀ ਭਾਜਪਾ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਨੀਵਾਰ ਨੂੰ ਉੜੀਸਾ ਵਿੱਚ ਹੋਏ ਰੇਲ ਹਾਦਸੇ ਨੂੰ ਲੈ ਕੇ ਦੁੱਖ ਸਾਂਝਾ ਕੀਤਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਕੈਨੇਡੀਅਨ ਪ੍ਰਧਾਨ ਨੇ ਹਾਦਸੇ ਨੂੰ ਲੈ ਕੇ ਟਵੀਟ ਕੀਤਾ ਹੈ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਵਿੱਚ ਲਿਖਿਆ ਹੈ ਕਿ ਉਡੀਸ਼ਾ ਭਾਰਤ ਵਿੱਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ ਦੁਖਾਇਆ ਹੈ। ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਉਨ੍ਹਾਂ ਲੋਕਾਂ ਲਈ ਆਪਣੀ ਡੂੰਘੀ ਹਮਦਰਦੀ ਭੇਜ ਰਿਹਾ ਹਾਂ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ ਇਸ ਔਖੇ ਸਮੇਂ ਵਿੱਚ ਕੈਨੇਡੀਅਨ ਭਾਰਤ ਦੇ ਲੋਕਾਂ ਨਾਲ ਖੜ੍ਹੇ ਹਨ।

ਉੜੀਸਾ ਵਿੱਚ ਹੋਏ ਰੇਲ ਹਾਦਸੇ ਵਿੱਚ ਹੁਣ 250 ਤੋਂ ਵਧੇਰੇ ਮੌਤਾਂ ਹੋਣ ਦੀ ਸੂਚਨਾ ਮਿਲੀ ਹੈ ਉਥੇ ਹੀ 900 ਤੋਂ ਵਧੇਰੇ ਲੋਕ ਜ਼ਖ਼ਮੀ ਹੋਏ ਹਨ। ਇਸ ਨੂੰ ਲੈ ਕੇ ਮੁਆਵਜ਼ੇ ਦਾ ਵੀ ਐਲਾਨ ਕੀਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਟਵੀਟ ਕਰਕੇ ਦੁੱਖ ਪ੍ਰਗਟਾਇਆ ਗਿਆ ਹੈ ਅਤੇ ਅੱਜ ਪ੍ਰਧਾਨ ਮੰਤਰੀ ਮੋਦੀ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਖੁ਼ਦ ਜਾਣਗੇ।

Leave a comment

Your email address will not be published. Required fields are marked *