ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆਪਣੇ ਦੋਸਤਾਂ ਨਾਲ ਪਰਤ ਰਹੇ ਚੀਮਾ ਮੰਡੀ ਦੇ ਇੱਕ ਗੁਰਸਿੱਖ ਨੌਜਵਾਨ ਦੀ ਸਹਾਰਨਪੁਰ ਨੇੜੇ ਇੱਕ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਚੀਮਾ ਮੰਡੀ, ਜੋ ਪਿਛਲੇ ਦਿਨੀਂ ਆਪਣੇ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਗਿਆ ਸੀ ਤੇ ਦਰਸ਼ਨ ਕਰਨ ਉਪਰੰਤ ਦੋਸਤਾਂ ਨਾਲ ਹੀ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਉਨ੍ਹਾਂ ਦੀ ਗੱਡੀ ਸਹਾਰਨਪੁਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੇ ਨਤੀਜੇ ਵਜੋਂ ਨੌਜਵਾਨ ਗੁਰਮੁਖ ਸਿੰਘ ਦੀ ਮੌਤ ਹੋ ਗਈ ਤੇ ਉਸ ਦੇ ਹੋਰ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਗੁਰਮੁਖ ਸਿੰਘ 2 ਭਰਾ ਸਨ, ਜਿਨ੍ਹਾਂ ‘ਚੋਂ ਵੱਡੇ ਭਰਾ ਦੀ ਮੌਤ ਪਿਛਲੇ ਸਮੇਂ ਦੌਰਾਨ ਹੋ ਗਈ ਸੀ। ਹੁਣ ਗੁਰਮੁਖ ਸਿੰਘ ਦੀ ਅਚਾਨਕ ਮੌਤ ਨਾਲ ਕਸਬੇ ਵਿੱਚ ਸੋਗ ਦੀ ਲਹਿਰ ਹੈ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸ ਦੇਈਏ ਕਿ ਮ੍ਰਿਤਕ ਗੁਰਮੁਖ ਸਿੰਘ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਨਕਸਰ ਸਾਹਿਬ ਚੀਮਾ ਮੰਡੀ ਦੇ ਸਾਬਕਾ ਪ੍ਰਧਾਨ ਜਥੇਦਾਰ ਲੀਲਾ ਸਿੰਘ ਦਾ ਭਤੀਜਾ ਹੈ।
ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਹੋਣੀ 2 ਭਰਾ ਸਨ, ਜਿਨ੍ਹਾਂ ਵਿਚੋਂ ਵੱਡੇ ਭਰਾ ਦੀ ਬੀਤੇ ਸਮੇਂ ਦੌਰਾਨ ਮੌ-ਤ ਹੋ ਗਈ ਸੀ। ਹੁਣ ਗੁਰਮੁੱਖ ਸਿੰਘ ਦੀ ਵੀ ਅਚਾਨਕ ਹੋਈ ਮੌਤ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰਕ ਮੈਂਬਰ ਗਹਿਰੇ ਸਦਮੇ ਵਿਚ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਮੁਖ ਸਿੰਘ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਨਕਸਰ ਸਾਹਿਬ ਚੀਮਾ ਮੰਡੀ ਦੇ ਸਾਬਕਾ ਪ੍ਰਧਾਨ ਜਥੇਦਾਰ ਲੀਲਾ ਸਿੰਘ ਦਾ ਭਤੀਜਾ ਹੈ।