ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਹਰ ਦਿਨ ਨਾਲ ਆਪਣੇ ਪੁੱਤਰ ਨੂੰ ਯਾਦ ਕਰਦੀ ਹੈ। ਉਹ ਅਕਸਰ ਪੁੱਤਰ ਨਾਲ ਜੁੜੀਆਂ ਪੋਸਟਾਂ ਦਰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਜਿਸ ਨਾਲ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਜਾਂਦੀਆਂ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ। ਇਸ ਦੌਰਾਨ ਦੇਸ਼ ਭਰ ਵਿੱਚ ਮੂਸੇਵਾਲਾ ਦੇ ਫੈਨਜ਼ ਨੇ ਕਲਾਕਾਰ ਨੂੰ ਯਾਦ ਕੀਤਾ। ਉਸ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਇਸ ਵਿਚਕਾਰ ਸਿੱਧੂ ਦੀ ਮਾਤਾ ਚਰਨ ਕੌਰ ਵੱਲੋਂ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਦੀ ਸਟੋਰੀ ਵਿੱਚ ਸਾਂਝੀ ਕੀਤੀ ਗਈ ਹੈ, ਜਿਸ ਨੇ ਹਰ ਕਿਸੇ ਨੂੰ ਭਾਵੁਕ ਕਰ ਦਿੱਤਾ ਹੈ। ਤੁਸੀ ਵੀ ਵੇਖੋ ਇਹ ਵੀਡੀਓ…
ਦਰਅਸਲ, ਇਹ ਵੀਡੀਓ ਸਾਲ 2019 ਦੀ ਹੈ। ਜਦੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਆਪਣੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨਾਲ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਏ ਸੀ। ਇਸ ਦੌਰਾਨ ਉਨ੍ਹਾਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋਏ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚਰਨ ਕੌਰ ਵੱਲੋਂ ਇੱਕ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਉੱਪਰ ਪ੍ਰਸ਼ੰਸਕ ਵੀ ਖੂਬ ਕਮੈਂਟ ਕਰ ਰਹੇ ਹਨ। ਇਸ ਪੋਸਟ ਵਿੱਚ ਚਰਨ ਕੌਰ ਆਪਣੇ ਪੁੱਤਰ ਨੂੰ ਯਾਦ ਕਰਦੇ ਹੋਏ ਦਿਖਾਈ ਦੇ ਰਹੀ ਹੈ। ਜਿਸ ਨੂੰ ਕੈਪਸ਼ਨ ਦਿੰਦਿਆ ਉਨ੍ਹਾਂ ਲਿਖਿਆ, ਮਿਸ ਯੂ ਸ਼ੁਭ ਪੁੱਤ… ਇਸ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਸਿੱਧੂ ਬਾਈ ਨੇ ਦੱਸ ਦਿੱਤਾ ਕੇ ਜਿੰਨੇ ਨੀਵੇ ਰਹੋਗੇ ਰੁਤਬਾ ਉਨ੍ਹਾਂ ਹੀ ਉੱਚਾ ਹੋਵੇਗਾ ਜੋ ਬੰਦਾ ਆਪਣੀ ਮਿੱਟੀ ਨਾਲ ਜੁੜਕੇ ਰਹਿੰਦਾ ਉਹ ਲੋਕਾਂ ਦੇ ਦਿੱਲਾਂ ਉੱਤੇ ਰਾਜ ਕਰਦਾ ਬਾਈ ਨੇ ਆਪਣੇ ਪਿੰਡ ਰਹਿ ਕੇ ਸਾਦੀ ਜ਼ਿੰਦਗੀ ਜਿਉ ਕੇ ਪੂਰੀ ਦੁਨੀਆਂ ਵਿੱਚ ਆਪਣੀ ਕਲਮ ਦਾ ਲੋਹਾ ਮਨਵਾਈਆ ਬਾਈ ਨੇ ਇਹ ਗੱਲ ਸਿਖਾ ਦਿੱਤੀ ਕੇ ਜੇ ਤੁਹਾਡੇ ਵਿੱਚ ਹੁਨਰ ਹੈ ਤਾਂ ਤੁਸੀ ਮੇਹਨਤ ਨਾਲ ਕੁਝ ਵੀ ਹਾਸਲ ਕਰ ਸਕਦੇ ਹੋ ਲੋਕਾਂ ਦੀ ਸੋਚ ਤੋ ਵੀ ਪਰੇ… ਝੋਟਾ ਸਾਡਾ ਬਾਈ.
ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਲਗਾਤਾਰ ਆਪਣੇ ਪੁੱਤਰ ਦੇ ਲਈ ਇਨਸਾਫ ਦੀ ਜੰਗ ਲੜ ਰਹੇ ਹਨ। ਮੂਸੇਵਾਲਾ ਨੂੰ 29 ਮਈ ਸਾਲ 2022 ਵਿੱਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਵਿੱਚ ਉਹ ਆਪਣੇ ਗੀਤਾਂ ਰਾਹੀ ਜ਼ਿੰਦਾ