ਕੈਨੇਡਾ ਤੋਂ ਆਈ ਵੱਡੀ ਖਬਰ

ਕੈਨੇਡਾ ਦੇ ਬਰੈਂਪਟਨ ਸ਼ਹਿਰ ‘ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ‘ਤੇ ਕੱਢੀ ਗਈ ਝਾਂਕੀ ਨੇ ਨਾ ਸਿਰਫ ਭਾਰਤ ਦੀ ਸਿਆਸਤ ਗਰਮਾ ਦਿੱਤੀ ਹੈ ਸਗੋਂ ਵਿਦੇਸ਼ਾਂ ‘ਚ ਵੀ ਖਲਬਲੀ ਮਚਾ ਦਿੱਤੀ ਹੈ। ਖਾਲਿਸਤਾਨੀ ਸਮਰਥਕਾਂ ਦੇ ਇਸ ਕਾਰੇ ਦੀ ਹਰ ਪਾਸੇ ਆਲੋਚਨਾ ਅਤੇ ਨਿੰਦਾ ਹੋ ਰਹੀ ਹੈ। ਕੈਨੇਡੀਅਨ ਅਧਿਕਾਰੀਆਂ ਅਤੇ ਸੰਸਦ ਮੈਂਬਰਾਂ ਨੇ ਵੀ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਕੈਨੇਡਾ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ।

ਕੈਨੇਡਾ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ‘ਤੇ ਕੱਢੀ ਗਈ ਝਾਂਕੀ ‘ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਕਿਹਾ ਕਿ ਇਹ ਕੈਨੇਡਾ ਦੇ ਸੱਭਿਆਚਾਰ ਦੇ ਖ਼ਿਲਾਫ਼ ਹੈ। ਉਨ੍ਹਾਂ ਨੇ ਸਾਫ਼-ਸਾਫ਼ ਕਿਹਾ ਕਿ ਖਾਲਿਸਤਾਨੀ ਸਮਰਥਕ ਹੱਦ ਪਾਰ ਕਰ ਗਏ ਹਨ। ਕੈਨੇਡਾ ਸਰਕਾਰ ਨੂੰ ਇਨ੍ਹਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਐੱਮ.ਪੀ. ਆਰੀਆ ਨੇ ਕਿਹਾ ਕਿ ਪਹਿਲਾਂ ਵੀ ਕੈਨੇਡਾ ਦੀ ਧਰਤੀ ‘ਤੇ ਭਾਰਤ ਵਿਰੋਧੀ ਗਤੀਵਿਧੀਆਂ ਹੁੰਦੀਆਂ ਰਹੀਆਂ ਹਨ।

ਉਹ ਸਰਕਾਰ ਨੂੰ ਸੁਚੇਤ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਹਿੰਸਾ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਕੈਨੇਡੀਅਨ ਕਾਨੂੰਨ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੰਦਾ। ਕੈਨੇਡਾ ‘ਚ ਪਹਿਲਾਂ ਵੀ ਹਿੰਦੂ ਮੰਦਰਾਂ ਅਤੇ ਹਿੰਦੂ ਨੇਤਾਵਾਂ ‘ਤੇ ਹਮਲੇ ਹੋ ਚੁੱਕੇ ਹਨ।ਕੈਨੇਡਾ ’ਚ ਖ਼ਾਲਿਸਤਾਨੀ ਸਮਰਥਕਾਂ ਨੇ ਸਾਕਾ ਨੀਲਾ ਤਾਰਾ ਦੀ ਬਰਸੀ ’ਤੇ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦੀ ਝਾਕੀ ਕੱਢੀ। ਇਸ ਝਾਕੀ ’ਚ ਇੰਦਰਾ ਗਾਂਧੀ ਦਾ ਕਤਲ ਕਰਦੇ ਹੋਏ ਦਿਖਾਇਆ ਗਿਆ ਹੈ। ਕੈਨੇਡਾ ਸਰਕਾਰ ਨੇ ਇਸ ਮੁੱਦੇ ’ਤੇ ਚੁੱਪ ਧਾਰੀ ਹੋਈ ਹੈ।

ਮਾਮਲਾ ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਦਾ ਹੈ। ਖ਼ਾਲਿਸਤਾਨੀ ਸਮਰਥਕਾਂ ਨੇ ਸਾਕਾ ਨੀਲਾ ਤਾਰਾ (ਆਪ੍ਰੇਸ਼ਨ ਬਲਿਊ ਸਟਾਰ) ਦੀ 39ਵੀਂ ਬਰਸੀ ’ਤੇ 4 ਜੂਨ ਨੂੰ ਪਰੇਡ ਕੱਢੀ ਸੀ। ਪਰੇਡ ’ਚ ਇਕ ਅਜਿਹੀ ਝਾਕੀ ਵੀ ਸੀ, ਜਿਸ ’ਚ ਸਾਕਾ ਨੀਲਾ ਤਾਰਾ ਦਾ ਹੁਕਮ ਦੇਣ ਵਾਲੀ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲ਼ੀ ਮਾਰਦੇ ਹੋਏ ਦਿਖਾਇਆ ਗਿਆ। ਇਸ ਝਾਕੀ ਦਾ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ। ਵੀਡੀਓ ’ਚ ਇੰਦਰਾ ਗਾਂਧੀ ਖੂਨ ਨਾਲ ਲਿੱਬੜੀ ਚਿੱਟੀ ਸਾੜ੍ਹੀ ’ਚ ਹੱਥ ਉੱਪਰ ਚੁੱਕੀ ਦਿਸ ਰਹੀ ਹੈ, ਜਦਕਿ ਪੱਗ ਬੰਨ੍ਹੀ ਆਦਮੀ ਉਨ੍ਹਾਂ ਵੱਲ ਬੰਦੂਕ ਤਾਣ ਕੇ ਖੜ੍ਹੇ ਹਨ। ਇਸ ਝਾਕੀ ਦੇ ਪੋਸਟਰ ਦੇ ਪਿੱਛੇ ਲਿਖਿਆ ਸੀ,‘ਬਦਲਾ’।

Leave a comment

Your email address will not be published. Required fields are marked *