ਜਥੇਦਾਰ ਸਾਹਿਬ ਬਾਰੇ ਵੱਡੀ ਖਬਰ

ਗਿਆਨੀ ਹਰਪ੍ਰੀਤ ਸਿੰਘ (jathedar harpreet singh) ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ (Jathedar Sri Akal Takht Sahib) ਦੇ ਨਵੇਂ ਜਥੇਦਾਰ ਹੋਣਗੇ।ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ।

ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਨ। ਕੇਸਗੜ੍ਹ ਸਾਹਿਬ ਨੂੰ ਵੀ ਨਵਾਂ ਜਥੇਦਾਰ ਮਿਲੇਗਾ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ।ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਵੈ-ਇੱਛਾ ਨਾਲ ਅਹੁਦਾ ਛੱਡਿਆ ਹੈ ਜਿਸ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖ਼ਤ ਦਾ ਨਵੇਂ ਜਥੇਦਾਰ ਬਣਾਇਆ ਗਿਆ ਹੈ।

ਗਿਆਨੀ ਰਘਬੀਰ ਸਿੰਘ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਨ।ਗਿਆਨੀ ਹਰਪ੍ਰੀਤ ਸਿੰਘ ਹੁਣ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ। ਉਹ ਪਹਿਲਾਂ ਵੀ ਦਮਦਮਾ ਸਾਹਿਬ ਦੇ ਹੀ ਜਥੇਦਾਰ ਸਨ ਤੇ ਅਕਾਲ ਤਖ਼ਤ ’ਤੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਨਿਭਾ ਰਹੇ ਸਨ।ਜਥੇਦਾਰਾਂ ਦਾ ਐਲਾਨ ਕਰਦੇ ਸਮੇਂ ਧਾਮੀ ਨੇ ਇਹ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲਈ ‘ਅਹੁਦੇ ਤੋਂ ਲਾਹੇ ਗਏ’ ਸ਼ਬਦਾਂ ਦੀ ਵਰਤੋਂ ਨਾ ਕੀਤੀ ਜਾਵੇ।

ਪਰ ਇਸ ਦੇ ਬਾਵਜੂਦ ਹਰਪ੍ਰੀਤ ਸਿੰਘ ਦੇ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣ ਤੋਂ ਹਟਣਾ ਸਵਾਲ ਖੜੇ ਕਰ ਰਿਹਾ ਹੈ ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ, ਰਾਜ ਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਦੇ ਮੰਗਣੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਏ ਸਨ।

Leave a comment

Your email address will not be published. Required fields are marked *