ਰੋਪੜ ਚ ਮੀਂਹ ਨੇ ਵਧਾਈ ਚਿੰਤਾ ਦੋਖੋ ਵੀਡੀਓ

ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉਥੇ ਹੀ ਰੋਪੜ ਵਿਚ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ।ਬੀਤੇ ਕੱਲ੍ਹ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਹੁਕਮ ਫ਼ਿਲਹਾਲ ਰੋਪੜ ਜ਼ਿਲ੍ਹੇ ਵਿਚ ਹੀ ਜਾਰੀ ਹੋਏ ਹਨ। ਜ਼ਿਕਰਯੋਗ ਹੈ ਕਿ ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉਥੇ ਹੀ ਰੋਪੜ ਵਿਚ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ।

ਉੱਧਰ ਦੂਜੇ ਪਾਸੇ ਪੰਜਾਬ ਵਿੱਚ ਭਾਰੀ ਮੀਂਹ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਇਸ ਕਾਰਨ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕਾਲੂਵਾਲਾ ਦਾ ਦੇਸ਼ ਨਾਲੋਂ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ ਹੈ। ਪਿੰਡ ਦੀ 400 ਏਕੜ ਤੋਂ ਵੱਧ ਫਸਲ ਪਾਣੀ ਵਿੱਚ ਡੁੱਬ ਗਈ ਹੈ ਅਤੇ ਲੋਕ ਘਰਾਂ ਵਿੱਚ ਨਜ਼ਰਬੰਦ ਹੋ ਗਏ ਹਨ। ਕੁਝ ਕਿਸਾਨ ਆਪਣੀਆਂ ਫਸਲਾਂ ਅਤੇ ਜ਼ਮੀਨਾਂ ਨੂੰ ਦੇਖਣ ਲਈ ਜਾਨ ਜੋਖ਼ਮ ਵਿੱਚ ਪਾ ਕੇ ਕਿਸ਼ਤੀਆਂ ਚਲਾ ਕੇ ਕਾਲੂਵਾਲਾ ਵੱਲ ਜਾ ਰਹੇ ਹਨ।

ਮਰੇ ਹੋਏ ਪਸ਼ੂ ਪਾਣੀ ਦੇ ਵਹਾਅ ਵਿੱਚ ਵਹਿ ਰਹੇ ਹਨ। ਪਿੰਡ ਵਾਸੀਆਂ ਦੀਆਂ ਨਜ਼ਰਾਂ ਸਿਰਫ਼ ਦਰਿਆ ’ਤੇ ਹੀ ਟਿਕੀਆਂ ਹੋਈਆਂ ਹਨ ਕਿ ਸਤਲੁਜ ਦਾ ਹੜ੍ਹ ਘੱਟ ਜਾਵੇ ਅਤੇ ਉਹ ਆਪਣੀ ਜ਼ਮੀਨ ’ਤੇ ਜਾ ਕੇ ਫ਼ਸਲਾਂ ਨੂੰ ਬਚਾ ਸਕਣ। ਭਾਰੀ ਮੀਂਹ ਤੋਂ ਬਾਅਦ ਪ੍ਰਸ਼ਾਸਨ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਕਿਸਾਨਾਂ ਦੇ ਚਿਹਰਿਆਂ ‘ਤੇ ਚਿੰਤਾ ਸਾਫ਼ ਦਿਖਾਈ ਦੇ ਰਹੀ ਹੈ।

ਸਤਲੁਜ ਨੇੜੇ ਮਿੱਟੀ ਦਾ ਘਾਣ ਸ਼ੁਰੂ ਹੋ ਗਿਆ ਹੈ। ਜਦੋਂ ਸਤਲੁਜ ਦਾ ਪਾਣੀ ਕੰਢਿਆਂ ਨਾਲ ਟਕਰਾਉਂਦਾ ਹੈ ਤਾਂ ਪਾਣੀ ਦੇ ਤੇਜ਼ ਵਹਾਅ ਦੇ ਨਾਲ-ਨਾਲ ਮਿੱਟੀ ਅਤੇ ਪੱਥਰਾਂ ਦੀਆਂ ਬੋਰੀਆਂ ਵਹਿ ਜਾਂਦੀਆਂ ਹਨ। ਕਿਸੇ ਸਮੇਂ ਵੀ ਪਾਣੀ ਟਾਂਡਾਵਾਲਾ, ਝੁੱਗੇ ਹਜ਼ਾਰੇ, ਚੰਦੀਵਾਲਾ ਅਤੇ ਹੋਰ ਦਰਜਨਾਂ ਪਿੰਡਾਂ ਵਿੱਚ ਦਾਖਲ ਹੋ ਸਕਦਾ ਹੈ।

ਪਾਕਿਸਤਾਨ ਛੱਡ ਰਿਹਾ ਪਾਣੀ –ਜਲ ਸਰੋਤ ਵਿਭਾਗ ਦੇ ਸੂਤਰਾਂ ਦਾ ਦੱਸਣਾ ਹੈ ਕਿ ਦੁਪਹਿਰ 2 ਵਜੇ ਹਰੀਕੇ ਹੈੱਡ ਤੋਂ ਹੁਸੈਨੀਵਾਲਾ ਵੱਲ 8712 ਕਿਊਸਿਕ ਪਾਣੀ ਛੱਡਿਆ ਗਿਆ। ਉਸ ਤੋਂ ਬਾਅਦ ਪਾਣੀ ਦੇ ਤੇਜ਼ ਵਹਾਅ ਕਾਰਨ ਸਵੇਰੇ 10 ਵਜੇ 15199 ਕਿਊਸਿਕ, ਦੁਪਹਿਰ 12 ਵਜੇ ਤੱਕ 20180 ਕਿਊਸਿਕ ਪਾਣੀ ਛੱਡਿਆ ਗਿਆ। ਦੂਜੇ ਪਾਸੇ ਹੁਸੈਨੀਵਾਲਾ ਹੈੱਡ ਤੋਂ ਪਾਕਿਸਤਾਨ ਵੱਲ 10500 ਕਿਊਸਿਕ ਹੋਰ ਪਾਣੀ ਛੱਡਿਆ ਜਾ ਰਿਹਾ ਹੈ, ਤਾਂ ਜੋ ਇੱਥੇ ਪਾਣੀ ਇਕੱਠਾ ਨਾ ਹੋਵੇ।ਵਿਭਾਗ ਦੇ ਸੀਨੀਅਰ ਇੰਜਨੀਅਰ ਪਾਲ ਸਿੰਘ ਦਾ ਕਹਿਣਾ ਹੈ ਕਿ ਫਿਰੋਜ਼ਪੁਰ ਵਿੱਚ ਸਥਿਤੀ ਖਤਰੇ ਤੋਂ ਬਾਹਰ ਹੈ। ਦਰਿਆਵਾਂ ਜਾਂ ਨਹਿਰਾਂ ਵਿੱਚ ਜੋ ਵੀ ਪਾਣੀ ਆ ਰਿਹਾ ਹੈ, ਉਸ ਨੂੰ ਅੱਗੇ ਛੱਡਿਆ ਜਾ ਰਿਹਾ ਹੈ ਅਤੇ ਹੜ੍ਹ ਵਰਗੀ ਸਥਿਤੀ ਨਹੀਂ ਹੈ।

ਕੀ ਕਿਹਾ ਕਿਸਾਨਾਂ ਨੇ—-ਨੌਜਵਾਨ ਕਿਸਾਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਦੋ ਏਕੜ ਜ਼ਮੀਨ ਦਰਿਆ ਦੇ ਦੂਜੇ ਪਾਸੇ ਪਿੰਡ ਕਾਲੂਵਾਲਾ ਵਿੱਚ ਹੈ ਅਤੇ ਉਹ ਟੇਂਡੀਵਾਲਾ ਦਾ ਰਹਿਣ ਵਾਲਾ ਹੈ। ਉਸ ਨੇ ਸਖ਼ਤ ਮਿਹਨਤ ਨਾਲ ਜ਼ਮੀਨ ’ਤੇ ਝੋਨੇ ਦੀ ਫ਼ਸਲ ਬੀਜੀ ਸੀ ਪਰ ਹੁਣ ਉਸ ਦੇ ਖੇਤ ਵਿੱਚ ਕਰੀਬ 4 ਫੁੱਟ ਤੱਕ ਪਾਣੀ ਖੜ੍ਹਾ ਹੈ। ਦਰਿਆ ਵਿੱਚ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਉਸ ਦੇ ਖੇਤਾਂ ਵਿੱਚ ਪਾਣੀ ਵੜ ਗਿਆ ਹੈ ਅਤੇ ਫਸਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।

Leave a comment

Your email address will not be published. Required fields are marked *