ਪੰਜਾਬ ਦੇ ਜ਼ਿਲ੍ਹਿਆਂ ‘ਚ ਛੁੱਟੀ ਦਾ ਐਲਾਨ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਛੁੱਟੀ ਦਾ ਐਲਾਨ, ਸਾਰੇ ਸਕੂਲ ਰਹਿਣਗੇ ਬੰਦ ”’ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਬੀਤੇ ਕੱਲ੍ਹ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸੇ ਵਿਚ ਪਾਣੀ ਭਰ ਗਿਆ ਹੈ। ਇਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਬਹੁਤ ਮੁਸ਼ਕਲ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਈਵੇਟ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ।ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜੇਹਲਮ ਨਦੀ ਦਾ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ।

ਪਾਣੀ ਘਰਾਂ ਵਿੱਚ ਵੜਨਾ ਸ਼ੁਰੂ ਹੋ ਗਿਆ ਹੈ। ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਭਾਰੀ ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ (ਡੀ.ਸੀ.) ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਮੌਸਮ ਵਿਭਾਗ ਮੁਤਾਬਿਕ ਅਗਲੇ ਪੰਜ ਦਿਨਾਂ ਤੱਕ ਉੜੀਸਾ, ਬਿਹਾਰ ਵਿੱਚ 9 ਤੋਂ 12 ਜੁਲਾਈ, ਝਾਰਖੰਡ ਵਿੱਚ 11 ਅਤੇ 12 ਜੁਲਾਈ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ 10 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਅੰਦਰ ਪੈ ਰਹੀ ਲਗਾਤਾਰ ਬਾਰਸ਼ ਦੇ ਕਾਰਨ ਸੂਬੇ ਦੇ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਵਲੋਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ, ਰੂਪਨਗਰ, ਮੋਹਾਲੀ, ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਵਲੋਂ ਆਪੋ ਆਪਣੇ ਜ਼ਿਲ੍ਹਿਆਂ ਚ 10 ਜੁਲਾਈ ਦੀ ਛੁੱਟੀ ਐਲਾਨੀ ਹੈ।

Leave a comment

Your email address will not be published. Required fields are marked *