ਪਟਿਆਲਾ ਦੇ ਅਰਬਨ ਅਸਟੇਟ ਚ ਹੜ੍ਹ ਦਾ ਨੁਕਸਾਨ ਜਾਰੀ – ਮਹਾਰਾਣੀ ਨੂੰ ਐਨਾ ਦਰਦ ਸੀ ਤਾਂ ਨੱਥ ਤੇ ਚੂੜਾ ਪਹਿਲੇ ਦਿਨ ਕਿਉ ਨਹੀ ਚੜਾਇਆ – – – ਲੋਕਾਂ ਚ ਦੇਖਿਆ ਗਿਆ ਗੁੱਸਾ।। ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਜਾਰੀ ਹੈ। ਇਸ ਕਾਰਨ ਮੁੱਖ ਮੰਤਰੀ ਦੇ ਹੁਕਮਾਂ ‘ਤੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਅੱਜ ਸੋਮਵਾਰ ਨੂੰ ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਆਬੇ ਲਈ ਯੈਲੋ ਅਲਰਟ ਹੈ, ਜਿਸ ਦੇ ਤਹਿਤ ਆਉਣ ਵਾਲੇ ਕੁਝ ਘੰਟਿਆਂ ‘ਚ ਭਾਰੀ ਮੀਂਹ ਪਵੇਗਾ।
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਭਾਰੀ ਮੀਂਹ ਕਾਰਨ ਬਚਾਅ ਕਾਰਜ ਅਤੇ ਹੋਰ ਤਿਆਰੀਆਂ ਨੂੰ ਲੈ ਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਵਿਚ VC ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਪੁਲਿਸ, ਪਾਵਰਕਾਮ, ਪ੍ਰਸ਼ਾਸਨ, ਖੇਤੀਬਾੜੀ ਸਮੇਤ ਸਾਰੇ ਵਿਭਾਗਾਂ ਦੇ ਖੇਤਰੀ ਅਧਿਕਾਰੀਆਂ ਨੂੰ ਭਾਗ ਲੈਣ ਲਈ ਕਿਹਾ ਗਿਆ ਹੈ।
ਇਸ ਤੋਂ ਇਲਾਵਾ NDRF ਦੀ ਮਦਦ ਨਾਲ ਕੀਰਤਪੁਰ ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਅੱਜ ਚੌਕਸੀ ਦੇ ਚੱਲਦਿਆਂ ਅੰਬਾਲਾ ਦੇ ਡੀਸੀ ਨੇ ਹਰਿਆਣਾ-ਲੁਧਿਆਣਾ ਨੈਸ਼ਨਲ ਹਾਈਵੇਅ 44 ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਨਦੀਆਂ ਅਤੇ ਨਹਿਰਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਇਸ ਕਾਰਨ ਸਤਲੁਜ ਦਰਿਆ ਦੇ ਆਲੇ-ਦੁਆਲੇ ਵਸੇ 15 ਤੋਂ 20 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।