ਭਾਖੜਾ ਡੈਮ ਤੋਂ ਆਈ ਵੱਡੀ ਖਬਰ

ਭਾਖੜਾ ਡੈਮ ਤੋਂ ਹੁਣ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ । ਤੁਹਾਨੂੰ ਦੱਸ ਦੇਈਏ ਕਿ ਅਗਲੇ 3 ਦਿਨਾਂ ਤੱਕ ਭਾਖੜਾ ਡੈਮ ਤੋਂ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ। BBMB ਦੀ ਅੱਜ ਹੋਈ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਹੈ। ਅਜੇ ਭਾਖੜਾ ਦੇ ਫਲੱਡ ਗੇਟ ਨਹੀਂ ਖੋਲ੍ਹੇ ਗਏ ਹਨ। ਭਾਖੜਾ ‘ਚ ਪਾਣੀ ਦੀ ਆਮਦ ਘੱਟ ਹੋਈ ਹੈ। ਇਸ ਸਮੇਂ ਹੜ੍ਹਾਂ ਨੂੰ ਲੈ ਕੇ ਹਰ ਵਿਭਾਗ ਚਿੰਤਾ ਵਿੱਚ ਹੈ।

BBMB ਵੱਲੋਂ ਹੀ ਪਹਿਲਾਂ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਿਆ ਜਾਵੇਗਾ। ਪਰ ਪੰਜਾਬ ਦੇ ਹਾਲਾਤ ਅਤੇ ਲੋਕਾਂ ਦੀਆਂ ਦਿੱਕਤਾਂ ਨੂੰ ਵੇਖਦੇ ਹੋਏ ਉਸ ਫੈਸਲੇ ‘ਤੇ ਮੀਟਿੰਗ ਕੀਤੀ ਗਈ ਹੈ। BBMB ਦੇ ਸਕੱਤਰ ਸਤੀਸ਼ ਸਿੰਗਲਾ ਨੇ ਨਿਊਜ਼18 ਪੰਜਾਬ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵੱਲੋਂ ਸਾਨੂੰ ਕਿਹਾ ਗਿਆ ਹੈ ਕਿ ਭਾਖੜਾ ਡੈਮ ਤੋਂ ਹਾਲੇ ਦੋ ਤਿੰਨ ਦਿਨਾਂ ਤੱਕ ਪਾਣੀ ਨਾ ਛੱਡਿਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨਾਲ ਹਾਂ ਤੇ ਅਸੀਂ ਪੰਜਾਬ ਨਾਲ ਦਿਨ ਪ੍ਰਤੀ ਦਿਨ ਰਾਬਤਾ ਕਾਇਮ ਰੱਖਾਂਗੇ।

ਪੰਜਾਬ ’ਚ ਹੜ੍ਹਾਂ ਦੇ ਚਲਦਿਆਂ ਪੈਦਾ ਹੋਏ ਹਾਲਾਤ ਦਰਮਿਆਨ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਭਾਖੜਾ ਡੈਮ ਤੋਂ ਅਜੇ ਹੋਰ ਪਾਣੀ ਛੱਡਿਆ ਜਾਵੇਗਾ, ਜਿਸ ਦੇ ਚੱਲਦਿਆਂ ਸੂਬੇ ’ਚ ਹੜ੍ਹਾਂ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਨੰਗਲ ਡੈਮ ਮੈਨੇਜਮੈਂਟ ਨੇ 35000 ਕਿਊਸਿਕ ਪਾਣੀ ਛੱਡਣ ਦੀ ਯੋਜਨਾ ਬਣਾਈ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਕਈ ਹੋਰ ਇਲਾਕੇ ਵੀ ਹੜ੍ਹਾਂ ਦੀ ਮਾਰ ਹੇਠ ਆ ਸਕਦੇ ਹਨ। ਦਰਅਸਲ, ਨੰਗਲ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ, ਜਿਸ ਦੇ ਚੱਲਦਿਆਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।

ਡੈਮ ਪ੍ਰਬੰਧਨ ਨੇ ਅਲਰਟ ਜਾਰੀ ਕੀਤਾ ਹੈ ਕਿ ਇਹ ਪਾਣੀ 13 ਜੁਲਾਈ ਨੂੰ ਸਵੇਰੇ 10 ਵਜੇ ਛੱਡਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਛੱਡੇ ਗਏ ਪਾਣੀ ਦੌਰਾਨ ਕਈ ਜ਼ਿਲ੍ਹਿਆਂ ’ਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ ਅਤੇ ਲੋਕ ਸੜਕਾਂ ’ਤੇ ਰਹਿਣ ਲਈ ਮਜਬੂਰ ਹਨ। ਦੂਜੇ ਪਾਸੇ ਇਸ ਸਭ ਦੇ ਵਿਚਾਲੇ ਜੇਕਰ ਭਾਖੜਾ ਡੈਮ ਤੋਂ ਹੋਰ ਪਾਣੀ ਛੱਡਿਆ ਜਾਂਦਾ ਹੈ ਤਾਂ ਸੂਬੇ ਦੀ ਹਾਲਤ ਬਦ ਤੋਂ ਬਦਤਰ ਹੋ ਸਕਦੀ ਹੈ।

Leave a comment

Your email address will not be published. Required fields are marked *