ਲਗਾਤਾਰ 15 ਦਿਨ ਇਨ੍ਹਾਂ ਜਿਲਿਆਂ ਚ ਹੋਵੇਗੀ ਭਾਰੀ

ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈਣ ਦੀ ਤਿਆਰੀ ‘ਚ ਹੈ। ਮੀਡੀਏ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਮੌਸਮ ਵਿਭਾਗ ਨੇ ਚਾਰ ਸੂਬਿਆਂ ‘ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜੀ ਹਾਂ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਝਾਰਖੰਡ ਅਤੇ ਉੜੀਸਾ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਪੈ ਸਕਦਾ ਹੈ ਜਿਸ ਦੇ ਚੱਲਦੇ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਕਿਹਾ ਹੈ ਕਿ 16 ਤੋਂ 17 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ‘ਚ ਅਗਲੇ 2 ਦਿਨਾਂ ਤੱਕ ਸਾਰੇ ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਪੂਰੇ ਸੂਬੇ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਕਾਬਿਲੇਗੌਰ ਹੈ ਕਿ ਮੀਂਹ ਕਾਰਨ ਪੰਜਾਬ ਸਣੇ ਕਈ ਸੂਬਿਆਂ ‘ਚ ਹਾਲਾਤ ਕਾਫੀ ਖਰਾਬ ਹੋਏ ਸਨ। ਮਾਨਸੂਨ ਦੀ ਮੀਂਹ ਨੇ ਮੈਦਾਨੀ ਇਲਾਕਿਆਂ ‘ਚ ਤਬਾਹੀ ਮਚਾਈ ਅਤੇ ਪਹਾੜੀ ਇਲਾਕਿਆਂ ‘ਚ ਵੀ ਇਸਦਾ ਮਾੜਾ ਅਸਰ ਦੇਖਣ ਨੂੰ ਮਿਲਿਆ। ਨਾਲ ਹੀ ਮਹਿੰਗਾਈ ਦੀ ਵੀ ਮਾਰ ਪਈ। ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਵੀ ਬਰਬਾਦ ਹੋਈਆਂ। ਕਈ ਲੋਕ ਬੇਘਰ ਵੀ ਹੋ ਗਏ। ਜਦਕਿ ਕਈਆਂ ਦੀ ਜਾਨਾਂ ਵੀ ਚੱਲੇ ਗਈਆਂ। ਫਿਲਹਾਲ ਪ੍ਰਸ਼ਾਸਨ ਵੱਲੋਂ ਰਾਹਤ ਕੰਮ ਕੀਤਾ ਜਾ ਰਿਹਾ ਹੈ।

ਭਾਰਤ ਮੌਸਮ ਵਿਭਾਗ (India Meteorological Department-IMD) ਨੇ ਐਤਵਾਰ ਨੂੰ ਕਿਹਾ ਕਿ ਪੱਛਮੀ ਗੜਬੜੀ ਅਤੇ ਮਾਨਸੂਨ ਹਵਾਵਾਂ ਦੇ ਆਪਸੀ ਤਾਲਮੇਲ ਕਾਰਨ ਪਿਛਲੇ ਪੰਦਰਵਾੜੇ ਵਿੱਚ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪਿਆ ਹੈ ਅਤੇ ਕਈ ਥਾਵਾਂ ‘ਤੇ ਹੜ੍ਹ ਆ ਗਏ ਹਨ। ਇਸ ਦੇ ਨਾਲ ਹੀ ਮਾਨਸੂਨ ਦਾ ਇੱਕ ਹੋਰ ਸਰਗਰਮ ਪੜਾਅ ਇਸ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਉੱਤਰੀ ਉੜੀਸਾ ਅਤੇ ਨਾਲ ਲੱਗਦੇ ਗੰਗਾ ਪੱਛਮੀ ਬੰਗਾਲ ਅਤੇ ਝਾਰਖੰਡ ਦੇ ਉੱਪਰ ਇੱਕ ਘੱਟ ਦਬਾਅ ਦਾ ਖੇਤਰ ਬਣ ਗਿਆ ਹੈ। ਜਿਸ ਕਾਰਨ ਅਗਲੇ ਪੰਜ ਦਿਨਾਂ ਵਿੱਚ ਮੱਧ ਅਤੇ ਨਾਲ ਲੱਗਦੇ ਪੂਰਬੀ ਭਾਰਤ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Leave a comment

Your email address will not be published. Required fields are marked *