ਝੋਟੇ ਦੇ ਹੱਕ ‘ਚ ਆਇਆ ਲੋਕਾਂ ਦਾ ਹੜ੍ਹ

ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਇੱਕ ਮੈਡੀਕਲ ਸਟੋਰ ਵਿੱਚ ਕਥਿਤ ਤੌਰ ’ਤੇ ਇਸ ਬਹਾਨੇ ਦਾਖ਼ਲ ਹੋਇਆ ਕਿ ਉਸ ਨੇ ਸਿਗਨੇਚਰ ਕੈਪਸੂਲ (ਇਹ ਐੱਨਡੀਪੀਐੱਸ ਐਕਟ ਅਧੀਨ ਨਹੀਂ ਆਉਂਦੇ) ਖਰੀਦੇ ਹਨ। ਪਰ ਮਾਨਸਾ ਵਿੱਚ ਧਾਰਾ 144 ਤਹਿਤ ਇਸ ਦੀ ਵਿੱਕਰੀ ‘ਤੇ ਪਾਬੰਦੀ ਹੈ। ਪੁਲਿਸ ਦੇ ਇੱਕ ਅਧਿਕਾਰੀ ਮੁਤਾਬਕ ਉਹ ਆਪਣੇ 7-8 ਸਮਰਥਕਾਂ ਨਾਲ ਮੈਡੀਕਲ ਸਟੋਰ ਅੰਦਰ ਦਾਖ਼ਲ ਹੋ ਗਿਆ ਅਤੇ ਸਟੋਰ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਪਰ ਕੁਝ ਨਹੀਂ ਮਿਲਿਆ।

ਪੁਲਿਸ ਮੁਤਾਬਕ, ਫਿਰ ਝੋਟਾ ਨੇ ਜ਼ਬਰਦਸਤੀ ਉਸ ਮੈਡੀਕਲ ਸਟੋਰ ਨੂੰ ਤਾਲਾ ਲਗਾ ਦਿੱਤਾ ਅਤੇ ਮਾਲਕ ਅਸ਼ਵਨੀ ਕੁਮਾਰ ਦੇ ਗਲ਼ੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਮੁੱਖ ਬਾਜ਼ਾਰ, ਮਾਨਸਾ ਰਾਹੀਂ ਸਿਟੀ ਥਾਣੇ ਲੈ ਗਿਆ। ਅਸ਼ਵਨੀ ਕੁਮਾਰ ਵਿਰੁੱਧ 188 ਆਈਪੀਸੀ ਤਹਿਤ ਐੱਫਆਈਆਰ ਦਰਜ ਕੀਤੀ ਗਈ ਅਤੇ ਫਿਰ ਉਨ੍ਹਾਂ ਨੂੰ ਉਸੇ ਰਾਤ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਪਰ ਪੁਲਿਸ ਨੇ ਸਾਰੀ ਘਟਨਾ ਦਾ ਖ਼ੁਦ ਨੋਟਿਸ ਲੈਂਦਿਆਂ ਪਰਵਿੰਦਰ ਸਿੰਘ ਉਰਫ਼ ਝੋਟਾ ਅਤੇ 5 ਹੋਰਾਂ ਖ਼ਿਲਾਫ਼ ਧਾਰਾ 355, 451, 323,148,149 ਆਈਪੀਸੀ ਤਹਿਤ ਐੱਫਆਈਆਰ ਦਰਜ ਕਰ ਲਈ ਪਰਵਿੰਦਰ ਝੋਟਾ ਨੂੰ ਉਸ ਦੇ ਘਰੋਂ ਗ੍ਰਿਫਤਾਰ ਕਰ ਲਿਆ ਗਿਆ ਹੈ । ਪੁਲਿਸ ਨੇ ਦੱਸਿਆ ਕਿ ਹੋਰਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਪਰਵਿੰਦਰ ਸਿੰਘ ਝੋਟਾ ਦੱਖਣੀ ਪੰਜਾਬ ਦੇ ਸ਼ਹਿਰ ਮਾਨਸਾ ਦਾ ਰਹਿਣ ਵਾਲੇ ਹਨ। ਉਹ ਫ਼ਰੀ ਸਟਾਈਲ ਕਬੱਡੀ ਖਿਡਾਰੀ ਵੀ ਰਹੇ ਹਨ। ਪੁਲਿਸ ਦਾ ਇਲਜ਼ਾਮ ਹੈ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਝੋਟਾ ਇਕੱਲਾ ਅਤੇ ਇੱਕ ਵਾਰ ਆਪਣੇ ਇੱਕ ਸਾਥੀ ਨਾਲ ਮੈਡੀਕਲ ਦੀ ਦੁਕਾਨ ‘ਤੇ ਗਿਆ ਸੀ ਅਤੇ ਮਾਲਕ ਦੇ ਵਿਰੋਧ ਦੇ ਬਾਵਜੂਦ ਦੁਕਾਨ ਦੇ ਦਰਾਜ ‘ਚੋਂ ਪੈਸੇ ਕੱਢ ਲਏ ਸੀ। ਇਸੇ ਤਰ੍ਹਾਂ ਉਹ ਹੋਰਾਂ ਨੂੰ ਵੀ ਕਥਿਤ ਤੌਰ ’ਤੇ ਪੈਸੇ ਦੇਣ ਲਈ ਧਮਕੀਆਂ ਦਿੰਦਾ ਸੀ। ਉਸ ਦੇ ਖ਼ਿਲਾਫ਼ ਕਈ ਮਾਮਲੇ ਵੀ ਦਰਜ ਕੀਤੇ ਗਏ ਹਨ ਤੇ ਉਸ ਨੂੰ ਸਜ਼ਾ ਵੀ ਦਿੱਤੀ ਜਾ ਚੁੱਕੀ ਹੈ। ਪਰ ਨਾਲ ਹੀ ਕਈ ਮਾਮਲਿਆਂ ਵਿਚ ਉਸ ਨੂੰ ਬਰੀ ਵੀ ਕੀਤਾ ਗਿਆ ਹੈ।


Posted

in

by

Tags:

Comments

Leave a Reply

Your email address will not be published. Required fields are marked *